ਬਲਵਿੰਦਰ ਸਿੰਘ :- ਹਰਿਆਣਾ ਸਰਕਾਰ ਦੀ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ 28 ਜੁਲਾਈ ਨੂੰ ਹੋਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਚੰਡੀਗੜ੍ਹ ਸਥਿਤ ਹਰਿਆਣਾ ਸਕੱਤਰੇਤ ਵਿੱਚ ਹੋਣ ਵਾਲੀ ਇਸ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਪ੍ਰਸਤਾਵਾਂ, ਵਿਕਾਸ ਕਾਰਜਾਂ ਅਤੇ ਨੀਤੀਗਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਕੈਬਨਿਟ ਵੱਲੋਂ ਲਏ ਜਾਣ ਵਾਲੇ ਫੈਸਲਿਆਂ ‘ਤੇ ਸੂਬੇ ਭਰ ਦੀ ਨਜ਼ਰ ਰਹੇਗੀ।
