ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ; ਸਰਕਾਰ ਲਿਆ ਰਹੀ ਹੈ ਅਹਿਮ ਬਿੱਲ

ਗੁਰਪ੍ਰੀਤ ਸਿੰਘ :- ਸੰਸਦ ਦਾ ਮਾਨਸੂਨ ਸੈਸ਼ਨ ਅੱਜ 20 ਜੁਲਾਈ(ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ।

ਦੱਸਣਯੋਗ ਹੈ ਕਿ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਐਤਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ। ਰਾਜਨਾਥ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਸਵੇਰੇ 11 ਵਜੇ ਸੰਸਦ ਭਵਨ ਐਨੈਕਸੀ ਵਿੱਚ ਹੋਈ। ਕਾਂਗਰਸ, ਸਮਾਜਵਾਦੀ ਪਾਰਟੀ, ਟੀਐਮਸੀ ਅਤੇ ਡੀਐਮਕੇ ਸਮੇਤ 10 ਤੋਂ ਵੱਧ ਵਿਰੋਧੀ ਪਾਰਟੀਆਂ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ।

ਦੱਸ ਦਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ ਅੱਜ 20 ਜੁਲਾਈ ਤੋਂ 13 ਅਗਸਤ ਤੱਕ ਚੱਲੇਗਾ। ਸਰਕਾਰ ਇਸ ਵਾਰ ਲੋਕ ਸਭਾ ਵਿੱਚ ਕਈ ਮਹੱਤਵਪੂਰਨ ਬਿੱਲ ਪੇਸ਼ ਕਰਨ ਜਾ ਰਹੀ ਹੈ। ਇਸ ਚਾਰ ਹਫ਼ਤਿਆਂ ਦੇ ਸੈਸ਼ਨ ਦੌਰਾਨ ਕੁੱਲ 19 ਬੈਠਕਾਂ ਹੋਣੀਆਂ ਤੈਅ ਹਨ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਦੀ ਸਿਫ਼ਾਰਸ਼ ‘ਤੇ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 20 ਜੁਲਾਈ ਤੋਂ 13 ਅਗਸਤ, 2026 ਤੱਕ ਸੰਸਦ ਦੇ ਦੋਵਾਂ ਸਦਨਾਂ ਦੇ ਮਾਨਸੂਨ ਸੈਸ਼ਨ ਨੂੰ ਬੁਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

By Gurpreet Singh

Leave a Reply

Your email address will not be published. Required fields are marked *