ਆਸਟ੍ਰੇਲੀਆ ‘ਚ ਪੰਜਾਬੀ ਟਰੱਕ ਡਰਾਈਵਰਾਂ ਨਾਲ ਨਸਲੀ ਵਿਤਕਰਾ, ਮਿਲ ਰਹੀਆਂ ਧਮਕੀਆਂ!

ਰਾਜੀਵ ਸ਼ਰਮਾ :- ਆਸਟ੍ਰੇਲੀਆ ਵਿੱਚ ਕੰਮ ਕਰ ਰਹੇ ਪੰਜਾਬੀ ਅਤੇ ਹੋਰ ਭਾਰਤੀ ਮੂਲ ਦੇ ਟਰੱਕ ਡਰਾਈਵਰਾਂ ਨੂੰ ਨਸਲੀ ਵਿਤਕਰੇ ਅਤੇ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਸਟ੍ਰੇਲੀਅਨ ਮੀਡੀਆ ਆਉਟਲੈਟ ABC News ਦੀ ਇੱਕ ਰਿਪੋਰਟ ਮੁਤਾਬਕ, ਡਰਾਈਵਰਾਂ ਨਾਲ ਅਪਮਾਨਜਨਕ ਵਿਵਹਾਰ ਕੀਤਾ ਜਾ ਰਿਹਾ ਹੈ, ਉਨ੍ਹਾਂ ‘ਤੇ ਥੁੱਕਿਆ ਗਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ।ਰਿਪੋਰਟ ਅਨੁਸਾਰ, ਕੁਝ ਮਾਮਲਿਆਂ ਵਿੱਚ ਬੱਚਿਆਂ ਨੂੰ ਡੁੱਬਣ ਦੀ ਧਮਕੀ ਦਿੱਤੀ ਗਈ, ਜਦਕਿ ਇੱਕ ਰੇਡੀਓ ਪ੍ਰਸਾਰਣ ਦੌਰਾਨ ਭਾਰਤੀ ਡਰਾਈਵਰਾਂ ਦੀਆਂ ਪਤਨੀਆਂ ਨੂੰ “ਗੁਲਾਮਾਂ ਵਾਂਗ ਵੇਚਣ” ਵਰਗੀਆਂ ਨਫ਼ਰਤ ਭਰੀਆਂ ਟਿੱਪਣੀਆਂ ਕੀਤੀਆਂ ਗਈਆਂ।ਡਰਾਈਵਰਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ‘ਤੇ ਸਿਰਫ਼ ਅੰਗਰੇਜ਼ੀ ਬੋਲਣ ਦਾ ਦਬਾਅ ਬਣਾਇਆ ਜਾਂਦਾ ਹੈ ਅਤੇ ਪੱਗ ਪਹਿਨਣ ਜਾਂ ਆਪਸ ਵਿੱਚ ਪੰਜਾਬੀ ਬੋਲਣ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।

ਇਨ੍ਹਾਂ ਘਟਨਾਵਾਂ ਦੀ Australian Trucking Association (ATA) ਅਤੇ National Heavy Vehicle Regulator (NHVR) ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਅਜਿਹੇ ਨਸਲੀ ਵਿਵਹਾਰ ਨੂੰ ਅਸਵੀਕਾਰਯੋਗ ਕਰਾਰ ਦਿੱਤਾ ਹੈ।ਇਸੇ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਆਸਟ੍ਰੇਲੀਆ ਦੌਰੇ ਤੋਂ ਬਾਅਦ ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਟੋਨੀ ਬਰਕ ਨੇ ਵੀ ਇਨ੍ਹਾਂ ਘਟਨਾਵਾਂ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਨਸਲਵਾਦ ਅਤੇ ਨਫ਼ਰਤ ਭਰੇ ਵਿਵਹਾਰ ਲਈ ਆਸਟ੍ਰੇਲੀਆਈ ਸਮਾਜ ਵਿੱਚ ਕੋਈ ਥਾਂ ਨਹੀਂ ਹੈ।

By Rajeev Sharma

Leave a Reply

Your email address will not be published. Required fields are marked *