ਗੁਰਪ੍ਰੀਤ ਸਿੰਘ :- ਚੰਡੀਗੜ੍ਹ ਨਗਰ ਨਿਗਮ ਅਤੇ ਸਮਾਰਟ ਸਿਟੀ ਲਿਮਿਟਡ ਨਾਲ ਸੰਬੰਧਿਤ ਇੱਕ ਅਹਿਮ ਮਾਮਲੇ ‘ਚ ਕੇਂਦਰੀ ਜਾਂਚ ਬਿਊਰੋ (CBI) ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸੀਬੀਆਈ ਦੀਆਂ ਟੀਮਾਂ ਵੱਲੋਂ ਅੱਜ ਸਵੇਰੇ ਚੰਡੀਗੜ੍ਹ ਅਤੇ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ, ਜਿਸ ਨਾਲ ਹੜਕੰਪ ਮਚ ਗਿਆ।
ਦਸਤਾਵੇਜ਼ਾਂ ਅਤੇ ਰਿਕਾਰਡ ਦੀ ਜਾਂਚ
ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਚੰਡੀਗੜ੍ਹ ਸਮਾਰਟ ਸਿਟੀ ਪ੍ਰੋਜੈਕਟਾਂ ‘ਚ ਹੋਈਆਂ ਕਥਿਤ ਅਨਿਯਮਿਤਤਾਵਾਂ ਅਤੇ ਵਿੱਤੀ ਗੜਬੜੀਆਂ ਦੀ ਜਾਂਚ ਦੇ ਮਾਮਲੇ ‘ਚ ਕੀਤੀ ਗਈ ਹੈ। ਸੀਬੀਆਈ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਆਈਆਂ ਟੀਮਾਂ ਨੇ ਨਿਗਮ ਨਾਲ ਜੁੜੇ ਅਧਿਕਾਰੀਆਂ ਅਤੇ ਠੇਕੇਦਾਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਕਈ ਅਹਿਮ ਦਸਤਾਵੇਜ਼, ਡਿਜੀਟਲ ਸਬੂਤ ਅਤੇ ਵਿੱਤੀ ਰਿਕਾਰਡ ਕਬਜ਼ੇ ‘ਚ ਲਏ ਹਨ।
