CJP ਵੱਲੋਂ ਅੱਜ ਕੀਤਾ ਜਾਵੇਗਾ ਦੇਸ਼-ਵਿਆਪੀ ਰੋਸ ਪ੍ਰਦਰਸ਼ਨ

ਰਾਜੀਵ ਸ਼ਰਮਾ :- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇਸ਼ ਭਰ ਵਿੱਚ ਅੱਜ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪਾਰਟੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਰੀ ਪੋਸਟਰ ਅਨੁਸਾਰ, ਸ਼ੁੱਕਰਵਾਰ (24 ਜੁਲਾਈ) ਨੂੰ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਪ੍ਰਦਰਸ਼ਨ ਆਯੋਜਿਤ ਕਰਨ ਦੀ ਅਪੀਲ ਕੀਤੀ ਗਈ ਹੈ।

ਪਾਰਟੀ ਨੇ ਆਪਣੇ ਸੱਦੇ ਵਿੱਚ ਕਿਹਾ ਕਿ ਪ੍ਰਦਰਸ਼ਨ ਦਾ ਮਕਸਦ ਦੇਸ਼ ਭਰ ਵਿੱਚ ਪੁਲਿਸ ਧੱਕੇਸ਼ਾਹੀ ਦੇ ਪੀੜਤਾਂ ਨਾਲ ਇੱਕਜੁੱਟਤਾ ਪ੍ਰਗਟਾਉਣਾ ਹੈ। ਪੋਸਟਰ ਵਿੱਚ ‘Every District. One Day. One Demand’ ਦਾ ਨਾਅਰਾ ਦਿੰਦੇ ਹੋਏ ਵਿਦਿਆਰਥੀ ਸੰਗਠਨਾਂ ਅਤੇ ਹੋਰ ਸੰਸਥਾਵਾਂ ਨੂੰ ਮਿਲ ਕੇ ਪ੍ਰਦਰਸ਼ਨ ਆਯੋਜਿਤ ਕਰਨ ਦੀ ਅਪੀਲ ਕੀਤੀ ਹੈ।

ਸੀ.ਜੇ.ਪੀ. (CJP) ਦੇ ਪੋਸਟਰ ਅਨੁਸਾਰ, ਪ੍ਰਦਰਸ਼ਨ ਦੌਰਾਨ ਪ੍ਰਬੰਧਕਾਂ ਨੂੰ ਸਬੰਧਤ ਪ੍ਰਸ਼ਾਸਨ ਤੋਂ ਲਾਜ਼ਮੀ ਮਨਜ਼ੂਰੀ ਅਤੇ ਲੋੜੀਂਦੇ ਪ੍ਰਬੰਧਾਂ ਲਈ ਤਾਲਮੇਲ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਪ੍ਰਦਰਸ਼ਨ ਵਾਲੀ ਥਾਂ ‘ਤੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਪੜ੍ਹ ਕੇ ਸੁਣਾਉਣ ਅਤੇ ਪੁਲਿਸ ਬਰਬਰਤਾ ਦੇ ਪੀੜਤਾਂ ਪ੍ਰਤੀ ਇੱਕਜੁੱਟਤਾ ਪ੍ਰਗਟਾਉਣ ਦੀ ਅਪੀਲ ਕੀਤੀ ਗਈ ਹੈ।

By Rajeev Sharma

Leave a Reply

Your email address will not be published. Required fields are marked *