ਰਾਜੀਵ ਸ਼ਰਮਾ :- ਅੱਜ ਬੁੱਧਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਠਵਾਂ ਦਿਨ ਹੈ। ਮੰਗਲਵਾਰ ਨੂੰ ਲੋਕ ਸਭਾ ‘ਚ ਪੇਪਰ ਲੀਕ ਨਾਲ ਸਬੰਧਤ ‘ਜਨਤਕ ਪ੍ਰੀਖਿਆ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026’ ‘ਤੇ ਦੁਪਹਿਰ 2 ਵਜੇ ਤੋਂ ਰਾਤ 11 ਵਜੇ ਤੱਕ ਨੌਂ ਘੰਟਿਆਂ ਲਈ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਰਾਤ 11 ਵਜੇ ਲੋਕ ਸਭਾ ਦੀ ਕਾਰਵਾਈ ਮੁਲਤਵੀ ਕੀਤੀ ਗਈ। ਬੀਤੇ ਦਿਨ ਦੀ ਨੌਂ ਘੰਟਿਆਂ ਦੀ ਚਰਚਾ ਤੋਂ ਬਾਅਦ ਅੱਜ ਲੋਕ ਸਭਾ ਵਿੱਚ ਬਿੱਲ ‘ਤੇ ਵੋਟਿੰਗ ਹੋਵੇਗੀ।
ਇਸ ਦੇ ਨਾਲ ਹੀ ਇਹ ਵੀ ਦਾਸ ਦਈਏ ਕਿ ਇਹ ਬਿੱਲ ਅੱਜ ਰਾਜ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ ਅਤੇ ਚਰਚਾ ਕੀਤੀ ਜਾਵੇਗੀ। ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਬਿੱਲ 2024 ਵਿੱਚ ਲਾਗੂ ਕੀਤੇ ਗਏ ਕਾਨੂੰਨ ਵਿੱਚ ਸੋਧਾਂ ਦਾ ਪ੍ਰਸਤਾਵ ਰੱਖਦਾ ਹੈ ਅਤੇ ਇਸ ਨਾਲ ਪੇਪਰ ਲੀਕ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਮੰਗਲਵਾਰ ਨੂੰ ਲੋਕ ਸਭਾ ਵਿੱਚ ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰੀ ਨਿਯੁਕਤ ਕਰਨ ‘ਤੇ ਹੰਗਾਮਾ ਹੋਇਆ। ਸੰਸਦ ਦੇ ਬਾਹਰ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੇ ਇੱਕ ਬਲਾਤਕਾਰੀ ਨੂੰ ਸਿੱਖਿਆ ਮੰਤਰੀ ਨਿਯੁਕਤ ਕੀਤਾ ਹੈ। ਪ੍ਰਿਯੰਕਾ ਗਾਂਧੀ ਨੇ ਵੀ ਲੋਕ ਸਭਾ ਵਿੱਚ ਇਹੀ ਗੱਲ ਕਹੀ, ਹਾਲਾਂਕਿ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਸਦਨ ਦੀ ਕਾਰਵਾਈ ਵਿੱਚੋਂ ਹਟਾ ਦਿੱਤਾ ਗਿਆ।
