ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ਤੇ ਵੱਡੀ ਕਾਰਵਾਈ !

ਰਾਜੀਵ ਸ਼ਰਮਾ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸੋਸ਼ਲ ਮੀਡੀਆ ‘ਤੇ ਅਪਮਾਨਜਨਕ ਵੀਡੀਓ ਸ਼ੇਅਰ ਕਰਨ ਦੇ ਦੋਸ਼ ਵਿੱਚ ਇੱਕ ਮਾਮਲਾ ਦਰਜ ਕੀਤਾ ਗਿਆ ਹੈ। ਲੱਦਾਖ ਪੁਲਿਸ ਨੇ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕੀਤੀ ਹੈ ਅਤੇ ਇਸ ਸਬੰਧ ਵਿੱਚ ਜ਼ੀਰੋ ਐਫਆਈਆਰ ਦਰਜ ਕੀਤੀ ਹੈ। ਸੋਸ਼ਲ ਮੀਡੀਆ ਇੰਫਲੂਐਂਸਰ ਯੋਗੇਸ਼ ਪਰਮਾਰ ਵਿਰੁੱਧ ਲੇਹ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਹੈ।

ਦਰਅਸਲ ‘ਚ ਪੁਲਿਸ ਨੂੰ ਇੱਕ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਮੁਲਜ਼ਮ ਨੇ ਫੇਸਬੁੱਕ ‘ਤੇ ਇੱਕ ਵੀਡੀਓ ਲਿੰਕ ਸਾਂਝਾ ਕੀਤਾ ਸੀ। ਵੀਡੀਓ ਵਿੱਚ ਗ੍ਰਹਿ ਮੰਤਰੀ ਵਿਰੁੱਧ ਨਫ਼ਰਤ ਭਰੀਆਂ ਅਤੇ ਅਪਮਾਨਜਨਕ ਟਿੱਪਣੀਆਂ ਸਨ। ਵੀਡੀਓ ਤੇਜ਼ੀ ਨਾਲ ਫੈਲਣ ਤੋਂ ਬਾਅਦ, ਪੁਲਿਸ ਨੇ ਸ਼ਿਕਾਇਤ ਦਾ ਤੁਰੰਤ ਨੋਟਿਸ ਲਿਆ।

ਸ਼ਿਕਾਇਤਕਰਤਾ ਨੇ ਮੁਲਜ਼ਮ ‘ਤੇ ਸਮਾਜ ਦੀ ਸ਼ਾਂਤੀ ਭੰਗ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵੀਡੀਓ ‘ਚ ਅਜਿਹੇ ਬਿਆਨ ਦੇਸ਼ ਵਿੱਚ ਸਮਾਜਿਕ ਅਤੇ ਫਿਰਕੂ ਸਦਭਾਵਨਾ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ। ਇਸ ਲਈ, ਇਹ ਜ਼ਰੂਰੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

By Rajeev Sharma

Leave a Reply

Your email address will not be published. Required fields are marked *