ਗੁਰਪ੍ਰੀਤ ਸਿੰਘ :- ਜਲੰਧਰ ‘ਚ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ, ਇਸ ‘ਚ ਹਾਦਸੇ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਇੱਕ ਕੈਂਟਰ ਨੇ ਪਿੱਛੇ ਤੋਂ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਲੋਕ ਅਗਲੀ ਸੀਟ ‘ਤੇ ਮ੍ਰਿਤਕ ਪਾਏ ਗਏ, ਜਦੋਂ ਕਿ ਹਾਦਸੇ ਤੋਂ ਬਾਅਦ ਇੱਕ ਨੌਜਵਾਨ ਸੜਕ ‘ਤੇ ਡਿੱਗ ਗਿਆ।
ਜਾਣਕਾਰੀ ਮਿਲ ਰਹੀ ਹੈ ਕਾਰ ਲਗਭਗ 140 ਮੀਲ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਅਤੇ ਸਥਾਨਕ ਲੋਕ ਨੁਕਸਾਨੀ ਗਈ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਕੱਢਣ ਲਈ ਜੱਦੋ-ਜਹਿਦ ਕਰਨੀ ਪਈ ਅਤੇ ਫਿਰ ਉਨ੍ਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ।
