21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ; ਕੀ ਕੁਝ ਰਹੇਗਾ ਬੰਦ? ਪੜ੍ਹੋ ਪੂਰੀ ਖ਼ਬਰ

ਗੁਰਪ੍ਰੀਤ ਸਿੰਘ :- ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਮੋਹਾਲੀ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਇਹ ਐਲਾਨ ਕੀਤਾ। ਆਗੂਆਂ ਨੇ ਉਮੀਦ ਜਤਾਈ ਕਿ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੀਆਂ ਵੱਖ-ਵੱਖ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ।

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਕਹਿ ਰਹੇ ਸਨ ਕਿ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇ ਦੇਣਗੇ, ਪਰ ਹੁਣ ਉਹ ਇੱਕ ਦਿਨ ਦੀ ਪੈਰੋਲ ਵੀ ਨਹੀਂ ਦੇ ਰਹੇ ਹਨ। 21 ਤਰੀਕ ਨੂੰ ਬੰਦ ਦਾ ਐਲਾਨ ਕੀਤਾ ਗਿਆ ਹੈ। ਸਾਰਾ ਪੰਜਾਬ ਬੰਦ ਰਹੇਗਾ ਅਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ। ਆਗੂਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਅਤੇ ਬੰਦ ਨੂੰ ਲੈ ਕੇ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *