ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਭਲਕੇ 17 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਜ਼ਿਲੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਇਹ ਐਲਾਨ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸਫਲਤਾ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪਾਏ ਗਏ ਸਹਿਯੋਗ ਨੂੰ ਮੁੱਖ ਰੱਖਦਿਆਂ ਕੀਤਾ ਹੈ। ਇਸ ਤਹਿਤ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਹੋਵੇਗੀ।
