ਅੱਜ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਗੁਰਪ੍ਰੀਤ ਸਿੰਘ :- ਅੱਜ ਪੰਜਾਬ ‘ਚ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਬੀਐਸ ਨਗਰ (ਮੁਹਾਲੀ) ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਮਸ?

ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੀ ਗੱਲ ਕਰੀਏ ਤਾਂ 21, 22 ਤੇ 23 ਅਗਸਤ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਤਿੰਨੋਂ ਹੀ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।

By Gurpreet Singh

Leave a Reply

Your email address will not be published. Required fields are marked *