ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਗੁਰਪ੍ਰੀਤ ਸਿੰਘ :- ਮੁਬਾਰਕਪੁਰ ਸਥਿਤ ਐੱਨ.ਐੱਚ. ਲੁੱਕ ਪਲਾਂਟ ਵਿੱਚ ਐਤਵਾਰ ਦੁਪਹਿਰ ਬੁਆਇਲਰ ਫਟਣ ਨਾਲ ਅਚਾਨਕ ਭਿਆਨਕ ਅੱਗ ਲੱਗ ਗਈ। ਘਟਨਾ ਦੇ ਸਮੇਂ ਪਲਾਂਟ ਵਿੱਚ ਲਗਭਗ 40 ਮਜ਼ਦੂਰ ਕੰਮ ਕਰ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਪਲਾਂਟ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਦੁਪਹਿਰ ਦੇ ਸਮੇਂ ਅਚਾਨਕ ਬੁਆਇਲਰ ਵਿੱਚ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੇ ਤੁਰੰਤ ਬਾਅਦ ਅੱਗ ਭੜਕ ਗਈ ਅਤੇ ਦੇਖਦੇ ਹੀ ਦੇਖਦੇ ਪਲਾਂਟ ਦੇ ਇੱਕ ਵੱਡੇ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਧਮਾਕੇ ਦੀ ਆਵਾਜ਼ ਸੁਣ ਕੇ ਉੱਥੇ ਮੌਜੂਦ ਮਜ਼ਦੂਰ ਘਬਰਾ ਗਏ ਅਤੇ ਸੁਰੱਖਿਅਤ ਜਗ੍ਹਾ ਵੱਲ ਭੱਜੇ।

ਘਟਨਾ ਦੀ ਜਾਣਕਾਰੀ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ। ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਹਾਦਸੇ ਵਿੱਚ ਕਿਸੇ ਵੀ ਮਜ਼ਦੂਰ ਦੇ ਜ਼ਖ਼ਮੀ ਜਾਂ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

By Gurpreet Singh

Leave a Reply

Your email address will not be published. Required fields are marked *