ਗੁਰਪ੍ਰੀਤ ਸਿੰਘ :- ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਰਾਣੇ ਸਿਆਸੀ ਸਾਥੀਆਂ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ। ਹਾਲਾਂਕਿ ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਗਠਜੋੜ ਬਾਰੇ ਐਲਾਨ ਨਹੀਂ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ BJP-SAD ਗਠਜੋੜ ਕਿਸੇ ਵੇਲੇ ਵੀ ਹੋ ਸਕਦਾ ਹੈ ਅਤੇ ਸੀਟ Sharing ਦੇ ਲਈ ਵੀ Formula ਤਿਆਰ ਹੋ ਗਿਆ ਹੈ। ਪਰ ਅਜੇ ਕਿਸੇ ਵੀ ਲੀਡਰ ਨੇ ਇਸ ਬਾਰੇ ਕੋਈ ਵੀ ਟਿੱਪਣੀ ਨਹੀਂ ਕੀਤੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀਆਂ ਰਿਪੋਰਟਾਂ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਅਹਿਮ ਮੁੱਦਾ ਬਣੀ ਹੋਈ ਹੈ। ਕੁਝ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸੀਟ ਸ਼ੇਅਰਿੰਗ ਨਾਲ ਸਬੰਧਤ ਫਾਰਮੂਲੇ ਤੇ ਅੰਦਰੂਨੀ ਪੱਧਰ ਤੇ ਚਰਚਾ ਅੱਗੇ ਵਧੀ ਹੈ।
ਦੂਜੇ ਪਾਸੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨ ਲਈ ਤਿਆਰ ਹੈ ਅਤੇ ਕਿਸੇ ਗਠਜੋੜ ਬਾਰੇ ਕੋਈ ਗੱਲਬਾਤ ਨਹੀਂ ਹੋ ਰਹੀ।
ਇਸ ਲਈ ਫਿਲਹਾਲ BJP-SAD ਗਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਜ਼ਰੂਰ ਤੇਜ਼ ਹਨ, ਪਰ ਇਸ ਨੂੰ ਅਧਿਕਾਰਤ ਤੌਰ ’ਤੇ ਤੈਅ ਹੋਇਆ ਗਠਜੋੜ ਨਹੀਂ ਕਿਹਾ ਜਾ ਸਕਦਾ। ਆਉਣ ਵਾਲੇ ਦਿਨਾਂ ਵਿੱਚ ਸੀਟਾਂ ਦੀ ਵੰਡ ਅਤੇ ਦੋਵਾਂ ਪਾਰਟੀਆਂ ਦੇ ਸਿਆਸੀ ਫੈਸਲੇ ਇਸ ਮਾਮਲੇ ਦੀ ਤਸਵੀਰ ਹੋਰ ਸਪੱਸ਼ਟ ਹੋ ਸਕਦੀ ਹੈ, ਕਿ ਦੋਵਾਂ ਧਿਰਾਂ ‘ਚ ਗਠਜੋੜ ਹੋ ਸਕਦਾ ਹੈ ਜਾਂ ਨਹੀਂ।
