ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਮਾਨ ਅੱਜ ਦੁਪਹਿਰ 1:50 ਵਜੇ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਭੋਂਡਸੀ ਜੇਲ੍ਹ ਵਿੱਚ ਹੋਵੇਗੀ।
ਜੇਲ੍ਹ ’ਚ ਹੋਵੇਗੀ ਮੁਲਾਕਾਤ
ਮੁੱਖ ਮੰਤਰੀ ਭਗਵੰਤ ਮਾਨ ਅੱਜ ਭੋਂਡਸੀ ਜੇਲ੍ਹ ਪਹੁੰਚ ਕੇ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਸੰਜੀਵ ਅਰੋੜਾ ਪਿਛਲੇ ਕਈ ਮਹੀਨਿਆਂ ਤੋਂ ED ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।
ਹਾਲਾਂਕਿ, ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ’ਤੇ ਗੱਲਬਾਤ ਹੋਵੇਗੀ, ਇਸ ਸਬੰਧੀ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਸ ਤੋਂ ਪਹਿਲਾਂ ਕੇਜਰੀਵਾਲ ਵੀ ਕਰ ਚੁੱਕੇ ਹਨ ਮੁਲਾਕਾਤ
ਇਸ ਤੋਂ ਪਹਿਲਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਮੁਲਾਕਾਤ ਕਰ ਚੁੱਕੇ ਹਨ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਜੀਵ ਅਰੋੜਾ ਨਾਲ ਦੁਬਾਰਾ ਹੋਣ ਵਾਲੀ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਹੈ।
