ਗੁਰਪ੍ਰੀਤ ਸਿੰਘ :- ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੋਪੜ, ਮੋਹਾਲੀ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਅੱਜ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਦੇ ਬਦਲਾਅ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੇ ਸਾਵਧਾਨੀਆਂ ਵਰਤਣ।
