ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੌਰੇ ਤੇ….

ਗੁਰਪ੍ਰੀਤ ਸਿੰਘ :- ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅੱਜ ਤੋਂ ਪੰਜਾਬ ਦੇ ਦੌਰੇ ’ਤੇ ਹਨ। ਪੰਜਾਬ ਪਹੁੰਚਣ ਤੋਂ ਪਹਿਲਾਂ ਉਨ੍ਹਾਂ ਨੇ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸਚਿਨ ਪਾਇਲਟ ਨੇ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਦਾ ਜੈਕਾਰਾ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੌਰੇ ਤੋਂ ਪਹਿਲਾਂ ਉਹ ਬੀਤੀ ਸ਼ਾਮ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ।

ਪਾਇਲਟ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਾ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖੇਗੀ।

ਪੰਜਾਬ ਦੌਰੇ ਦੌਰਾਨ ਪਾਇਲਟ ਵੱਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਸੂਬੇ ਦੀ ਸਿਆਸੀ ਸਥਿਤੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *