ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ‘ਤੇ ਬਟਾਲਾ ‘ਚ ਰੌਣਕਾਂ, ਖਾਲਸਾਈ ਜੈਕਾਰਿਆਂ ਨਾਲ ਸਜਾਇਆ ਵਿਸ਼ਾਲ ਨਗਰ ਕੀਰਤਨ

ਗੁਰਪ੍ਰੀਤ ਸਿੰਘ :- ਜਗਤ ਬਾਬਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 539 ਵੇ ਸਲਾਨਾ ਵਿਆਹ ਪੁਰਬ ਜੋੜ ਮੇਲੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਇਹ ਨਗਰ ਕੀਰਤਨ ਗੁਰਦੁਆਰਾ ਡੇਹਰਾ ਸਾਹਿਬ ਤੋਂ ਆਰੰਭ ਹੋਇਆ ਅਤੇ ਬਟਾਲਾ ਦੇ ਸ਼ਹਿਰ ਦੀ ਪਰਿਕਰਮਾ ਕਰ ਰਿਹਾ ਹੈ।
ਸਿੰਘ ਸਾਹਿਬ ਗਿਆਨੀ ਪਰਮਿੰਦਰ ਪਾਲ ਸਿੰਘ ਜੀ ਵੱਲੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸੱਜੀ ਹੋਈ ਪਾਲਕੀ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਚ ਵੱਖ-ਵੱਖ ਸਿੱਖ ਸੰਪਰਦਾਵਾਂ ਸਮੇਤ ਬਟਾਲਾ ਦੀਆਂ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਗਤਕਾ ਪਾਰਟੀਆਂ ਬੈਂਡ ਵਾਜਾ ਪਾਰਟੀਆਂ ਅਤੇ ਹੋਰ ਸਾਫ ਸਵਾਈ ਵਾਲੀਆਂ ਸੰਸਥਾਵਾਂ ਵੱਡੀ ਗਿਣਤੀ ਚ ਹਾਜ਼ਰ ਹਨ। ਪਾਵਨ ਪਾਲਕੀ ਸਾਹਿਬ ਜੀ ਦੇ ਮਗਰ ਚੱਲਦਿਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਹਨ। ਗਰਮੀ ਦੇ ਬਾਵਜੂਦ ਵੀ ਸੰਗਤਾਂ ਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲ ਰਹੀ ਹੈ।

By Gurpreet Singh

Leave a Reply

Your email address will not be published. Required fields are marked *