ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਸਹਾਇਕ ਥਾਣੇਦਾਰ (ASI) ਹਰਜੀਤ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ASI ਹਰਜੀਤ ਸਿੰਘ ਦੀ ਬਹਾਦਰੀ, ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ HDFC ਬੈਂਕ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਵਾਧੂ ਬੀਮਾ ਲਾਭ ਵੀ ਦਿੱਤਾ ਜਾਵੇਗਾ।
CM ਮਾਨ ਨੇ ਕਿਹਾ ਕਿ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ASI ਹਰਜੀਤ ਸਿੰਘ ਦੀ ਕੁਰਬਾਨੀ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ।
