ਅਕਾਲੀ ਦੱਲ (ਪੁਨਰ ਸੁਰਜੀਤ) ਨੂੰ ਝਟਕਾ; ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਗੁਰਪ੍ਰੀਤ ਸਿੰਘ :- ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਵੀ ਰਸਮੀ ਤੌਰ ’ਤੇ ‘ਆਪ’ ਦਾ ਪੱਲਾ ਫੜ ਲਿਆ ਹੈ।

ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਦੋਵਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਨੇ ਛੱਜਲਵੱਡੀ ਪਰਿਵਾਰ ਨੂੰ ਪਾਰਟੀ ਵਿੱਚ ਜੀ ਆਇਆਂ ਕਹਿੰਦਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਿਆਸੀ ਹਲਕਿਆਂ ਵਿੱਚ ਇਸ ਨੂੰ ‘ਆਪ’ ਲਈ ਹਲਕਾ ਬਾਬਾ ਬਕਾਲਾ ਵਿੱਚ ਵੱਡੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *