ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ; ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਗੁਰਪ੍ਰੀਤ ਸਿੰਘ :- ਸ਼ੈਫਾਲੀ ਵਰਮਾ ਦੇ ਸ਼ਾਨਦਾਰ ਸੈਂਕੜੇ ਅਤੇ ਨੰਦਨੀ ਸ਼ਰਮਾ, ਦੀਪਤੀ ਸ਼ਰਮਾ ਤੇ ਸ਼੍ਰੀ ਚਰਨੀ ਦੀ ਮਜ਼ਬੂਤ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਐਤਵਾਰ ਨੂੰ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ‘ਤੇ ਆਸਾਨ ਜਿੱਤ ਦਰਜ ਕੀਤੀ ਅਤੇ ਸ਼੍ਰੀਲੰਕਾ ਖਿਲਾਫ ਸੋਨ ਤਗਮੇ ਦੇ ਮੁਕਾਬਲੇ ਵਿੱਚ ਜਗ੍ਹਾ ਪੱਕੀ ਕਰ ਲਈ ਹੈ।

ਭਾਰਤ ਨੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 195 ਦੌੜਾਂ ਬਣਾਈਆਂ। ਜਵਾਬ ਵਿੱਚ, ਬੰਗਲਾਦੇਸ਼ ਦੀ ਟੀਮ 15.4 ਓਵਰਾਂ ਵਿੱਚ 81 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਦਾ ਫਾਈਨਲ ਵਿੱਚ 22 ਸਤੰਬਰ ਨੂੰ ਸ਼੍ਰੀਲੰਕਾ ਨਾਲ ਮੁਕਾਬਲਾ ਹੋਵੇਗਾ।

ਭਾਰਤ ਲਈ ਸ਼ੈਫਾਲੀ ਵਰਮਾ ਨੇ 49 ਗੇਂਦਾਂ ਵਿੱਚ ਨਾਬਾਦ 100 ਦੌੜਾਂ ਬਣਾਈਆਂ। ਉਸਨੇ ਹਰਮਨਪ੍ਰੀਤ ਕੌਰ ਨਾਲ ਤੀਜੀ ਵਿਕਟ ਲਈ 94 ਦੌੜਾਂ ਦੀ ਸਾਂਝੇਦਾਰੀ ਕੀਤੀ। ਗੇਂਦਬਾਜ਼ੀ ਵਿੱਚ, ਦੀਪਤੀ ਸ਼ਰਮਾ ਅਤੇ ਨੰਦਿਨੀ ਸ਼ਰਮਾ ਨੇ ਤਿੰਨ-ਤਿੰਨ ਵਿਕਟਾਂ ਲਈਆਂ, ਜਦਕਿ ਸ਼੍ਰੀ ਚਰਨੀ ਨੇ ਦੋ ਵਿਕਟਾਂ ਹਾਸਲ ਕੀਤੀਆਂ। ਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਹੁਣ ਫਾਈਨਲ ਵਿੱਚ Chamari Athapaththu ਦੀ ਸ਼੍ਰੀਲੰਕਾਈ ਟੀਮ ਨਾਲ ਭਿੜੇਗੀ।

By Gurpreet Singh

Leave a Reply

Your email address will not be published. Required fields are marked *