ਵਿਰੋਧੀ ਧਿਰ ਪੰਜਾਬ ਪੁਲਸ ਅਤੇ ਸਰਕਾਰ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸ਼ਿਸ਼: ਹਰਪਾਲ ਚੀਮਾ

ਗੁਰਪ੍ਰੀਤ ਸਿੰਘ :- ਪੰਜਾਬ ਦੇ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਏ.ਐੱਸ.ਆਈ. ਦੇ ਕਤਲ ਤੋਂ ਬਾਅਦ ਪੁਲਸ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਵਰਦੀ ਪਾਉਣ ਦੀ ਥਾਂ ਸਿਵਲ ਕੱਪੜੇ ਪਾਉਣ ਸਬੰਧੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਐਡਵਾਈਜ਼ਰੀ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਪੰਜਾਬ ਪੁਲੀਸ ਵੱਲੋਂ ਅਜਿਹੀ ਕੋਈ ਵੀ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੁਲੀਸ ਅਤੇ ਸੂਬਾ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪੋਸਟ ਸੋਸ਼ਲ ਮੀਡੀਆ ’ਤੇ ਪਾਉਣ ਵਾਲੇ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਅਜਿਹੀ ਪੋਸਟ ਪਾਉਣ ਵਾਲੇ ਵਿਅਕਤੀ ਨੂੰ ਤੁਰੰਤ ਇਹ ਪੋਸਟ ਡਿਲੀਟ ਕਰਨੀ ਚਾਹੀਦੀ ਹੈ।

By Gurpreet Singh

Leave a Reply

Your email address will not be published. Required fields are marked *