ਪੀਐਮ ਮੋਦੀ ਦੀ ਕੇਂਦਰੀ ਮੰਤਰੀਆਂ ਨਾਲ ਅੱਜ ਤੋਂ ਅਹਿਮ ‘ਚਿੰਤਨ ਬੈਠਕ’

ਰਾਜੀਵ ਸ਼ਰਮਾ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 23 ਅਤੇ ਕੱਲ੍ਹ 24 ਸਤੰਬਰ ਨੂੰ ਕੇਂਦਰੀ ਮੰਤਰੀਆਂ ਨਾਲ ‘ਚਿੰਤਨ ਬੈਠਕ’ ਕਰਨਗੇ। ਇਸ ਦੌਰਾਨ ਸਰਕਾਰੀ ਸੁਧਾਰਾਂ, ਯੋਜਨਾਵਾਂ, ਨੀਤੀਆਂ, ਮੰਤਰਾਲਿਆਂ ਵਿਚਾਲੇ ਤਾਲਮੇਲ ਅਤੇ ਅੱਗੇ ਦੀ ਰਣਨੀਤੀ ਸਮੇਤ ਸ਼ਾਸਨ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ।

ਬੈਠਕ ਦੌਰਾਨ ਕੁਝ ਕੇਂਦਰੀ ਮੰਤਰੀ ਆਪਣੇ-ਆਪਣੇ ਮੰਤਰਾਲਿਆਂ ਵੱਲੋਂ ਕੀਤੇ ਕੰਮਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸੁਧਾਰਾਂ ਲਈ ਚੁੱਕੇ ਕਦਮਾਂ ਸਬੰਧੀ ਪ੍ਰਜ਼ੈਂਟੇਸ਼ਨ ਦੇ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰੀ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਉਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਤੇਜ਼ੀ ਨਾਲ ਪਹੁੰਚਾਉਣ ਦੇ ਤਰੀਕਿਆਂ ’ਤੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ।

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ ਵਿੱਚ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ, ਨੀਤੀਆਂ ਨੂੰ ਲਾਗੂ ਕਰਨ, ਸਮੇਂ ਦੇ ਪ੍ਰਬੰਧਨ, ਮੰਤਰਾਲਿਆਂ ਵਿਚਾਲੇ ਤਾਲਮੇਲ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਪ੍ਰਭਾਵਸ਼ਾਲੀ ਡਿਲੀਵਰੀ ਵਰਗੇ ਮੁੱਦੇ ਵਿਚਾਰੇ ਜਾਣ ਦੀ ਸੰਭਾਵਨਾ ਹੈ।

ਯੋਜਨਾਵਾਂ ਨੂੰ ਤੈਅ ਸਮੇਂ ਅੰਦਰ ਲਾਗੂ ਕਰਨ ਅਤੇ ਗਵਰਨੈਂਸ ਨਾਲ ਜੁੜੇ ਹੋਰ ਮੁੱਦਿਆਂ ’ਤੇ ਵਿਚਾਰ ਲਈ ਛੇ ਸਮੂਹ ਬਣਾਏ ਗਏ ਸਨ। ਹਰੇਕ ਸਮੂਹ ਵਿੱਚ ਅੱਠ-ਅੱਠ ਮੰਤਰੀ ਸ਼ਾਮਲ ਹਨ। ਇਨ੍ਹਾਂ ਸਮੂਹਾਂ ਵੱਲੋਂ ਪਹਿਲਾਂ ਹੀ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਚਿੰਤਨ ਬੈਠਕ ਵਿੱਚ ਦਿੱਤੀਆਂ ਜਾਣ ਵਾਲੀਆਂ ਪ੍ਰਜ਼ੈਂਟੇਸ਼ਨਾਂ ਬਾਰੇ ਵਿਚਾਰ ਕੀਤਾ ਗਿਆ ਹੈ।

By Rajeev Sharma

Leave a Reply

Your email address will not be published. Required fields are marked *