ਗੁਰਪ੍ਰੀਤ ਸਿੰਘ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਤਰਥੱਲੀ ਮਚ ਗਈ। ਧਮਕੀ ਭਰੀ ਕਾਲ ਮਿਲਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ। ਹਾਈ ਕੋਰਟ ਕੰਪਲੈਕਸ ਵਿੱਚ ਤੁਰੰਤ ਪੀਸੀਆਰ ਵਾਹਨ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸ ਪਹੁੰਚ ਗਈਆਂ।
ਸੂਚਨਾ ਮਿਲਦੇ ਹੀ ਪੁਲਿਸ ਨੇ ਹਾਈ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ। ਬੰਬ ਦੀ ਧਮਕੀ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਕੇ ਜਾਂਚ ਵਿੱਚ ਜੁਟ ਗਈਆਂ ਹਨ। ਕੰਪਲੈਕਸ ਵਿੱਚ ਸ਼ੱਕੀ ਵਸਤੂਆਂ ਅਤੇ ਵਾਹਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਧਮਕੀ ਦੇਣ ਵਾਲੇ ਵਿਅਕਤੀ ਅਤੇ ਕਾਲ ਦੇ ਸਰੋਤ ਸਬੰਧੀ ਅਧਿਕਾਰਤ ਤੌਰ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਹਾਈ ਕੋਰਟ ਕੰਪਲੈਕਸ ਵਿੱਚ ਵਾਧੂ ਸਾਵਧਾਨੀ ਵਰਤੀ ਜਾ ਰਹੀ ਹੈ।
