ਗੁਰਪ੍ਰੀਤ ਸਿੰਘ :- ਮੀਰੀ-ਪੀਰੀ ਖਾਲਸਾ ਮਾਰਚ ਦਾ ਸਮਾਪਤੀ ਸਮਾਗਮ ਅੱਜ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਮਾਰਚ ਦਾ ਪਹਿਲਾ ਪੜਾਅ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਸੀ, ਜੋ ਪੰਜਾਬ ਦੇ ਮਾਝਾ ਅਤੇ ਮਾਲਵਾ ਖੇਤਰਾਂ ਵਿੱਚੋਂ ਲੰਘਦਾ ਹੋਇਆ 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮਾਪਤ ਹੋਇਆ।
ਇਸ ਤੋਂ ਬਾਅਦ ਮਾਰਚ ਦਾ ਦੂਜਾ ਪੜਾਅ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਇਆ। ਇਹ ਮਾਲਵਾ ਅਤੇ ਪੁਆਧ ਖੇਤਰ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ।
ਹੁਣ ਮਾਰਚ ਦੋਆਬਾ ਅਤੇ ਮਾਝਾ ਖੇਤਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ 17 ਸਤੰਬਰ ਨੂੰ ਆਰੰਭ ਹੋਇਆ ਇਹ ਤੀਜਾ ਪੜਾਅ ਅੱਜ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸੰਪੰਨ ਹੋਵੇਗਾ।
