ਪੰਜਾਬ ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

ਗੁਰਪ੍ਰੀਤ ਸਿੰਘ :- ਪੰਜਾਬ ਦਾ ਪ੍ਰਸਿੱਧ ਅਤੇ ਇਤਿਹਾਸਕ ਛਪਾਰ ਮੇਲਾ ਅੱਜ ਭਗਤੀਮਈ ਮਾਹੌਲ ਵਿੱਚ ਸ਼ੁਰੂ ਹੋ ਗਿਆ। ਮੇਲੇ ਦੇ ਪਹਿਲੇ ਦਿਨ ਚੌਕੀ ਸਮਾਗਮ ਦੌਰਾਨ ਗੁੱਗਾ ਮਾੜੀ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚੇ।

ਸਵੇਰ ਤੋਂ ਹੀ ਗੁੱਗਾ ਮਾੜੀ ਵਿਖੇ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਸ਼ਰਧਾਲੂਆਂ ਨੇ ਮੱਥਾ ਟੇਕ ਕੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਲਈ ਅਰਦਾਸ ਕੀਤੀ। ਮੇਲੇ ਨੂੰ ਲੈ ਕੇ ਇਲਾਕੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਸ਼ਰਧਾਲੂਆਂ ਨੇ ਮਾੜੀ ਤੋਂ ਪਵਿੱਤਰ ਮਿੱਟੀ ਕੱਢ ਕੇ ਗੁੱਗਾ ਪੀਰ ਦੀ ਪੂਜਾ ਕੀਤੀ। ਗੁੱਗਾ ਮਾੜੀ ਵਿੱਚ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

ਮੇਲੇ ਵਿੱਚ ਲੱਗੇ ਵੱਖ-ਵੱਖ ਕਿਸਮ ਦੇ ਝੂਲੇ, ਚੰਡੋਲ ਅਤੇ ਹੋਰ ਮਨੋਰੰਜਨ ਦੇ ਸਾਧਨ ਖਾਸ ਕਰ ਕੇ ਬੱਚਿਆਂ ਅਤੇ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਮੇਲਾ ਮੈਦਾਨ ਵਿੱਚ ਚਾਰੇ ਪਾਸੇ ਲੱਗੀਆਂ ਦੁਕਾਨਾਂ, ਖਾਣ-ਪੀਣ ਦੇ ਸਟਾਲਾਂ ਅਤੇ ਰੰਗ-ਬਿਰੰਗੀਆਂ ਰੌਸ਼ਨੀਆਂ ਨੇ ਪੂਰੇ ਇਲਾਕੇ ਨੂੰ ਤਿਉਹਾਰੀ ਰੰਗ ਵਿੱਚ ਰੰਗ ਦਿੱਤਾ। ਇਸ ਵਾਰ ਮੌਸਮ ਸਾਫ਼ ਹੋਣ ਕਾਰਨ ਮੇਲੇ ਵਿੱਚ ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦੀਆਂ ਦੁਕਾਨਾਂ ’ਤੇ ਵੀ ਖੂਬ ਰੌਣਕ ਰਹੀ।

ਛਪਾਰ ਮੇਲੇ ਦੇ ਪਹਿਲੇ ਦਿਨ ਧਾਰਮਿਕ ਸ਼ਰਧਾ, ਲੋਕ ਰੰਗ, ਮਨੋਰੰਜਨ ਅਤੇ ਪੰਜਾਬੀ ਮੇਲਿਆਂ ਵਾਲਾ ਰਵਾਇਤੀ ਉਤਸ਼ਾਹ ਇਕੱਠੇ ਨਜ਼ਰ ਆਇਆ। 30 ਸਤੰਬਰ ਤੱਕ ਚੱਲਣ ਵਾਲੇ ਮੇਲੇ ਵਿੱਚ ਅਗਲੇ ਦੋ ਦਿਨਾਂ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਲੋਕਾਂ ਦੇ ਪੁੱਜਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *