ਸਰਕਾਰ ਨੇ ਬੇਅਦਬੀ ਸੰਬੰਧੀ ਕਾਨੂੰਨ ਨਾਲ ਸੰਬੰਧਿਤ ਕਮੇਟੀ ਦੇ ਗਠਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾਣਕਾਰੀ

ਗੁਰਪ੍ਰੀਤ ਸਿੰਘ :- ਬੇਅਦਬੀ ਸੰਬੰਧੀ ਕਾਨੂੰਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ 7 ਮੈਂਬਰੀ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ। ਕਮੇਟੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸ਼ਾਮਿਲ ਹਨ।

ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈ.ਪੀ.ਐਸ. ਅਤੇ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਿਲ ਹਨ। ਪੰਜਾਬ ਸਰਕਾਰ ਨੇ ਦੋਵਾਂ ਕਮੇਟੀਆਂ ਵਿਚਕਾਰ ਤਾਲਮੇਲ ਬਣਾਉਣ ਲਈ ਪੀ.ਸੀ.ਐਸ. ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।

7 ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਮੀਟਿੰਗਾਂ ਕਰੇਗੀ ਅਤੇ ਸੋਧਾਂ ‘ਤੇ ਸਹਿਮਤੀ ਬਣਾਏਗੀ।

By Gurpreet Singh

Leave a Reply

Your email address will not be published. Required fields are marked *