ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

ਰਾਜੀਵ ਸ਼ਰਮਾ :- ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੇਹਾਨ ਨੇ ਏਸ਼ੀਅਨ ਖੇਡਾਂ ਵਿੱਚ ਆਪਣੇ ਕਰੀਅਰ ਦਾ ਪਹਿਲਾ ਸੋਨ ਤਗਮਾ ਜਿੱਤਿਆ ਹੈ। ਉਸਨੇ ਔਰਤਾਂ ਦੇ 75 ਕਿਲੋਗ੍ਰਾਮ ਭਾਰ ਵਰਗ ਵਿੱਚ ਚੀਨ ਦੀ ਬਾਓ ਜੀਈ ਨੂੰ 5-0 ਨਾਲ ਹਰਾਇਆ।

ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਅੱਜ ਸਵੇਰੇ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਖੇਡਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਰਿਕਰਵ ਵਰਗ ਵਿੱਚ ਸੋਨ ਤਗਮਾ ਜਿੱਤਿਆ। ਅੰਕਿਤਾ ਭਗਤ, ਕੀਰਤੀ ਅਤੇ ਕੁਮਕੁਮ ਦੀ ਟੀਮ ਨੇ 10 ਵਾਰ ਦੀ ਓਲੰਪਿਕ ਚੈਂਪੀਅਨ ਦੱਖਣੀ ਕੋਰੀਆ ਨੂੰ 5-3 ਨਾਲ ਹਰਾਇਆ।

ਜਾਪਾਨ ਦੇ ਨਾਗੋਆ ਵਿੱਚ ਚੱਲ ਰਹੀਆਂ ਖੇਡਾਂ ਦੇ 13ਵੇਂ ਦਿਨ, ਭਾਰਤ ਦੇ ਤਗਮਿਆਂ ਦੀ ਗਿਣਤੀ 70 ਤੱਕ ਪਹੁੰਚ ਗਈ ਹੈ, ਜਿਸ ਵਿੱਚ 12 ਸੋਨ ਤਗਮੇ ਸ਼ਾਮਲ ਹਨ। ਭਾਰਤ ਤਗਮਾ ਸੂਚੀ ਵਿੱਚ ਛੇਵੇਂ ਸਥਾਨ ‘ਤੇ ਪਹੁੰਚ ਗਿਆ ਹੈ।

By Rajeev Sharma

Leave a Reply

Your email address will not be published. Required fields are marked *