ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਪਰਗਟ ਸਿੰਘ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ

ਗੁਰਪ੍ਰੀਤ ਸਿੰਘ :- ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਮਰਤਾ ਅਤੇ ਪੰਜਾਬ ਦੀ ਸੇਵਾ ਦੀ ਭਾਵਨਾ ਨਾਲ ਨਿਭਾ ਸਕਣ।

ਉਨ੍ਹਾਂ ਨੇ ਗੁਰਬਾਣੀ ਦੀ ਪੰਕਤੀ “ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦਾ ਜ਼ਿਕਰ ਕਰਦਿਆਂ ਸਭਨਾਂ ਦੀ ਭਲਾਈ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ ਅਤੇ ਉਹ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ।

By Gurpreet Singh

Leave a Reply

Your email address will not be published. Required fields are marked *