SIR ਦੇ ਵਿਰੋਧ ‘ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਸ ਨੇ ਵਧਾਈ ਸੁਰੱਖਿਆ

ਰਾਜੀਵ ਸ਼ਰਮਾ :- ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਵਿਰੋਧ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 19 ਵਿਰੋਧੀ ਦਲਾਂ ਵੱਲੋਂ ਅੱਜ ਦਿੱਲੀ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਮਾਰਚ ਕੀਤਾ ਜਾਵੇਗਾ। INDIA ਗਠਜੋੜ ਦੇ ਸੰਸਦ ਮੈਂਬਰ ਇਸ ਮਾਰਚ ਨੂੰ ‘ਸੇਵ ਡੈਮੋਕ੍ਰੇਸੀ ਮਾਰਚ’ ਦਾ ਨਾਮ ਦੇ ਰਹੇ ਹਨ।

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੀ ਮਾਰਚ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਭਾਜਪਾ ਲਈ ਕੰਮ ਕਰ ਰਿਹਾ ਹੈ। ਵਿਰੋਧੀ ਸੰਸਦ ਮੈਂਬਰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਤੱਕ ਕਰੀਬ 3 ਕਿਲੋਮੀਟਰ ਪੈਦਲ ਮਾਰਚ ਕਰਨਗੇ। ਮਾਰਚ ਦੇ ਮੱਦੇਨਜ਼ਰ ਸੰਸਦ ਮਾਰਗ, ਜੰਤਰ-ਮੰਤਰ ਅਤੇ ਚੋਣ ਕਮਿਸ਼ਨ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ (RAF) ਸਮੇਤ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਇਸ ਤੋਂ ਪਹਿਲਾਂ 11 ਅਗਸਤ 2025 ਨੂੰ ਵੀ INDIA ਗਠਜੋੜ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਮਾਰਚ ਕੀਤਾ ਸੀ। ਉਸ ਮਾਰਚ ਵਿੱਚ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਸ਼ਰਦ ਪਵਾਰ ਸਮੇਤ 25 ਵਿਰੋਧੀ ਦਲਾਂ ਦੇ ਆਗੂ ਸ਼ਾਮਲ ਹੋਏ ਸਨ।

By Gurpreet Singh

Leave a Reply

Your email address will not be published. Required fields are marked *