ਆਕਾਸ਼ਵਾਣੀ ਭਵਨ ਪੁੱਜੇ ਰਾਹੁਲ, ਪ੍ਰਿਯੰਕਾ ਗਾਂਧੀ ਤੇ ਅਖਿਲੇਸ਼ ਸਮੇਤ ਕਈ ਵੱਡੇ ਆਗੂ ਲਏ ਹਿਰਾਸਤ ‘ਚ

ਰਾਜੀਵ ਸ਼ਰਮਾ :- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਵਿਰੁੱਧ ਇੰਡੀਆ ਗਠਜੋੜ ਨੇ ਅੱਜ ਭਾਰਤੀ ਚੋਣ ਕਮਿਸ਼ਨ ਦੇ ਦਫ਼ਤਰ ਤੋਂ ਸਿਰਫ 150-200 ਮੀਟਰ ਦੀ ਦੂਰੀ ’ਤੇ ਧਰਨਾ ਦਿੱਤਾ। ਦਿੱਲੀ ਪੁਲੀਸ ਵੱਲੋਂ ਆਕਾਸ਼ਵਾਣੀ ਭਵਨ ਨੇੜੇ ਭਾਰੀ ਬੈਰੀਕੇਡਿੰਗ ਕਰਕੇ ਰਸਤਾ ਰੋਕੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਉੱਥੇ ਹੀ ਸੜਕ ’ਤੇ ਬੈਠ ਗਏ, ਜਿੱਥੇ ਰਾਹੁਲ ਗਾਂਧੀ ਨੇ ਕਿਹਾ ਕਿ ਚੋਣ ਕਮਿਸ਼ਨਰ ਦਾ ਸਮਾਂ ਹੁਣ ਪੂਰਾ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।

ਇਸ ਦੌਰਾਨ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਸਮੇਤ ਹੋਰ ਕਈ ਵੱਡੇ ਆਗੂ ਆਕਾਸ਼ਵਾਣੀ ਭਵਨ ਨੇੜੇ ਪਹੁੰਚੇ ਅਤੇ ਚੋਣ ਕਮਿਸ਼ਨਰ ਦੇ ਦਫਤਰ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ।  ਇਸ ਦੌਰਾਨ ਰਾਹੀਲ , ਪ੍ਰਿਯੰਕਾ  ਤੇ ਅਖਿਲੇਸ਼ ਸਮੇਤ ਹੋਰ ਵੀ ਕਈ ਵੱਡੇ ਆਗੂ ਹਿਰਾਸਤ ‘ਚ ਲੈ ਲਏ ਗਏ। ਇਸ ਦੋਨਾਂ ਸੁਰੱਖਿਆ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਗੈ ਵੱਧਣ ਤੋਂ ਰੋਕਿਆ।   

ਸੰਸਦ ਭਵਨ ਦੇ ਮਕਰ ਦੁਆਰ ਤੋਂ ਲੋਕਤੰਤਰ ਬਚਾਓ ਦੇ ਬੈਨਰ ਹੇਠ ਸ਼ੁਰੂ ਹੋਏ ਇਸ ਮਾਰਚ ’ਚ ਕਾਂਗਰਸ ਦੇ ਰਾਹੁਲ ਗਾਂਧੀ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ ਦੇ ਸੁਪਰੀਮੋ ਅਖਿਲੇਸ਼ ਯਾਦਵ, ਐੱਨ.ਸੀ.ਪੀ. (ਸ਼ਰਦ ਪਵਾਰ) ਆਗੂ ਸੁਪ੍ਰੀਆ ਸੁਲੇ ਸਮੇਤ ਕਈ ਹੋਰ ਪ੍ਰਮੁੱਖ ਨੇਤਾ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰੇ ਲਾਏ। ਦੂਜੇ ਪਾਸੇ ਚੋਣ ਕਮਿਸ਼ਨ ਨੇ ਆਪਣੇ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਸਾਰੀ ਪ੍ਰਕਿਰਿਆ ਕਾਨੂੰਨੀ ਨਿਯਮਾਂ ਤਹਿਤ ਚਲਾਈ ਜਾ ਰਹੀ ਹੈ।

ਪ੍ਰਦਰਸ਼ਨ ਦੌਰਾਨ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਜਯਾ ਬੱਚਨ ਨੇ ਕਿਹਾ ਕਿ ਭਗਵਾਨ ਗਣੇਸ਼ ਕਦੇ ਵੀ ਗਲਤ ਕੰਮ ਦਾ ਸਾਥ ਨਹੀਂ ਦੇਣਗੇ। ਐੱਸ.ਪੀ. ਸੰਸਦ ਧਰਮਿੰਦਰ ਯਾਦਵ ਨੇ ਭਾਜਪਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣ ਕਮਿਸ਼ਨ ਦੇ ਪੱਖ ’ਚ ਭਾਜਪਾ ਨੂੰ ਸਫ਼ਾਈਆਂ ਦੇਣ ਦਾ ਕੋਈ ਹੱਕ ਨਹੀਂ ਹੈ। ਕਾਂਗਰਸ ਸੰਸਦ ਮੈਂਬਰ ਸੱਯਦ ਨਾਸਿਰ ਹੁਸੈਨ ਨੇ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ਅਸਤੀਫ਼ਾ ਦੇਣ, SIR ਪ੍ਰਕਿਰਿਆ ਰੱਦ ਕੀਤੀ ਜਾਵੇ, ਵੋਟਰ ਸੂਚੀ ’ਚੋਂ ਕੱਢੇ ਗਏ ਵੋਟਰਾਂ ਦੇ ਨਾਂ ਬਹਾਲ ਕੀਤੇ ਜਾਣ ਅਤੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਅਤੇ ਡੀ.ਐੱਮ.ਕੇ. ਅੱਜ ਦੇ ਇਸ ਪ੍ਰਦਰਸ਼ਨ ਮਾਰਚ ਵਿੱਚ ਸ਼ਾਮਲ ਨਹੀਂ ਹੋਈਆਂ। 

By Rajeev Sharma

Leave a Reply

Your email address will not be published. Required fields are marked *