ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

ਰਾਜੀਵ ਸ਼ਰਮਾ :- ਅਮਰੀਕੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਰਿਪ੍ਰਜ਼ੈਂਟੇਟਿਵਜ਼ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਇੱਕ ਪ੍ਰਸਤਾਵ ਪਾਸ ਕੀਤਾ ਹੈ। ਇਸ ਪ੍ਰਸਤਾਵ ਨੂੰ ਦੋਵੇਂ ਪ੍ਰਮੁੱਖ ਪਾਰਟੀਆਂ ਦਾ ਸਮਰਥਨ ਮਿਲਿਆ ਹੈ।ਪ੍ਰਸਤਾਵ ਵਿੱਚ 30 ਸਤੰਬਰ ਨੂੰ ਫਲਾਈਦੁਬਈ ਦੀ ਫਲਾਈਟ ਦੌਰਾਨ ਹੋਏ ਹਮਲੇ ਵਿੱਚ ਕੈਪਟਨ ਮੱਛਰ ਵੱਲੋਂ ਦਿਖਾਈ ਗਈ ਹਿੰਮਤ ਦੀ ਪ੍ਰਸ਼ੰਸਾ ਕੀਤੀ ਗਈ ਹੈ। ਅਮਰੀਕੀ ਸੰਸਦ ਨੇ ਇਸ ਘਟਨਾ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਹਮਲਾਵਰ ਓਮਾਨੀ ਕੋ-ਪਾਇਲਟ ਹਮਾਮ ਅਲ-ਹਮਾਮੀ ਨੂੰ ਕਾਬੂ ਕਰਨ ਵਿੱਚ ਮਦਦ ਕਰਨ ਵਾਲੇ ਯਾਤਰੀਆਂ ਦੀ ਵੀ ਸ਼ਲਾਘਾ ਕੀਤੀ ਗਈ ਹੈ।ਫਲਾਈਦੁਬਈ ਦੀ ਫਲਾਈਟ FZ1073 30 ਸਤੰਬਰ ਨੂੰ ਦੁਬਈ ਤੋਂ ਤੇਲ ਅਵੀਵ ਜਾ ਰਹੀ ਸੀ। ਉਡਾਣ ਦੌਰਾਨ ਕਾਕਪਿਟ ਵਿੱਚ ਕੈਪਟਨ ਮੱਛਰ ’ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਤੋਂ ਬਾਅਦ ਕੁਝ ਯਾਤਰੀ ਕਾਕਪਿਟ ਵਿੱਚ ਪਹੁੰਚੇ ਅਤੇ ਹਮਲਾਵਰ ਨੂੰ ਕਾਬੂ ਕਰ ਲਿਆ। ਘਟਨਾ ਤੋਂ ਬਾਅਦ ਜਹਾਜ਼ ਨੂੰ ਸਾਊਦੀ ਅਰਬ ਦੇ ਤਬੂਕ ਵੱਲ ਮੋੜਿਆ ਗਿਆ, ਜਿੱਥੇ ਕੈਪਟਨ ਮੱਛਰ ਦਾ ਇਲਾਜ ਕੀਤਾ ਗਿਆ।

By Rajeev Sharma

Leave a Reply

Your email address will not be published. Required fields are marked *