ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

ਗੁਰਪ੍ਰੀਤ ਸਿੰਘ :- ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ 10 ਮਿੰਟ ਲਈ ਵੀਡੀਓ ਕਾਲ ਕਰਨ ਦੀ ਮਨਜ਼ੂਰੀ ਦਿੱਤੀ ਹੈ।

ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਬਿਮਾਰ ਦਾਦੀ ਨੂੰ ਮਿਲਣ ਲਈ ਪੈਰੋਲ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ਅਰਜ਼ੀ ’ਤੇ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਅਦਾਲਤ ਨੇ ਫਿਲਹਾਲ ਉਨ੍ਹਾਂ ਨੂੰ ਵੀਡੀਓ ਕਾਲ ਰਾਹੀਂ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਦੇ ਹੁਕਮਾਂ ਅਨੁਸਾਰ, ਅੰਮ੍ਰਿਤਪਾਲ ਸਿੰਘ 7 ਅਕਤੂਬਰ ਤੋਂ ਅਗਲੇ ਪੰਜ ਦਿਨਾਂ ਤੱਕ ਹਰ ਰੋਜ਼ ਇੱਕ ਵਾਰ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲ ਕਰ ਸਕੇਗਾ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

By Gurpreet Singh

Leave a Reply

Your email address will not be published. Required fields are marked *