ਡੇਰਾਬੱਸੀ, (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ, ਸਮਰਪਣ ਅਤੇ ਲੰਮੇ ਸਮੇਂ ਤੋਂ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਨੂੰ ਮੱਦੇਨਜ਼ਰ ਰੱਖਦਿਆਂ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਮੌਕੇ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਖ਼ਜ਼ਾਨਚੀ ਸ੍ਰੀ ਐਨ. ਕੇ. ਸ਼ਰਮਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ ਅਤੇ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ।
ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਮਿਹਨਤ, ਤਜਰਬੇ ਅਤੇ ਲੋਕਾਂ ਨਾਲ ਮਜ਼ਬੂਤ ਤਾਲਮੇਲ ਸਦਕਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
