ਗੁਰਪ੍ਰੀਤ ਸਿੰਘ :- ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਆਰਥਿਕ ਪੱਖੋਂ ਆਲੋਚਨਾ ਕੀਤੀ। ਉਨ੍ਹਾਂ ਪੰਜਾਬ ਦੇ ਵਧਦੇ ਕਰਜ਼ੇ ਨੂੰ ਸੂਬੇ ਦੇ ਭਵਿੱਖ ਲਈ ਖ਼ਤਰਾ ਦੱਸਿਆ।
ਹਰਸਿਮਰਤ ਕੌਰ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਾ ਸਿਰਫ਼ ਆਮ ਲੋਕ, ਸਗੋਂ ਪੁਲਿਸ ਅਧਿਕਾਰੀ ਅਤੇ ਪੁਲਿਸ ਸਟੇਸ਼ਨ ਵੀ ਅਸੁਰੱਖਿਅਤ ਹਨ। ਪੁਲਿਸ ਅਧਿਕਾਰੀਆਂ ਅਤੇ ਪੁਲਿਸ ਥਾਣਿਆਂ ‘ਤੇ ਹਮਲਿਆਂ ਅਤੇ ਗ੍ਰਨੇਡ ਸੁੱਟਣ ਦੀਆਂ ਘਟਨਾਵਾਂ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ਤੇ ਸਵਾਲੀਆ ਚਿੰਨ੍ਹ ਹਨ।
