ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਏ.ਐੱਸ.ਆਈ. (ASI) ਇਕਬਾਲ ਸਿੰਘ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਿਆਂ ਪੀੜਤ ਪਰਿਵਾਰ ਲਈ ਵੱਡੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਦੀ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਇਕਬਾਲ ਸਿੰਘ ਜੀ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ… ਦੁੱਖ ਦੀ ਇਸ ਘੜੀ ‘ਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ…
ਸਤਿਕਾਰ ਵਜੋਂ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ… ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਅਸੀਂ ਹਮੇਸ਼ਾ ਵਚਨਬੱਧ ਹਾਂ… ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ…
