ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ, ਮਾਨਸਾ ‘ਚ ਮੀਂਹ ਕਾਰਨ ਧਰਨੇ ਵਾਲੀ ਥਾਂ ’ਤੇ ਭਰਿਆ ਪਾਣੀ

ਗੁਰਪ੍ਰੀਤ ਸਿੰਘ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਮਾਨਸਾ ਵਿੱਚ ਮੌਸਮ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸ਼ਹਿਰ ਵਿੱਚ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਅਤੇ ਤਿੰਨਕੋਣੀ ਵਿਖੇ ਧਰਨੇ ਵਾਲੀ ਥਾਂ ’ਤੇ ਪਾਣੀ ਭਰ ਗਿਆ ਹੈ।

ਮੀਂਹ ਕਾਰਨ ਧਰਨੇ ਵਾਲੀ ਥਾਂ ’ਤੇ ਪਾਣੀ ਇਕੱਠਾ ਹੋਣ ਨਾਲ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਟੈਂਟ ਨੂੰ ਉਕਤ ਜਗ੍ਹਾ ਤੋਂ ਪੁੱਟ ਕੇ ਧਰਨਾਕਾਰੀ ਹੋਰ ਜਗ੍ਹਾ ‘ਤੇ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਉਧਰ ਡੀਸੀ ਰਿਹਾਇਸ਼ ਦੇ ਬਾਹਰ ਵੀ ਪਾਣੀ ਖੜਾ ਹੋਇਆ ਹੈ। ਅੱਜ ਦੇ ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਅਤੇ ਹੋਰ ਗਤੀਵਿਧੀਆਂ ’ਤੇ ਇਸ ਦਾ ਕੀ ਅਸਰ ਪੈਂਦਾ ਹੈ, ਇਸ ’ਤੇ ਸਭ ਦੀ ਨਜ਼ਰ ਬਣੀ ਹੋਈ ਹੈ।

By Gurpreet Singh

Leave a Reply

Your email address will not be published. Required fields are marked *