ਮੋਟਰਸਾਈਕਲ ਸਵਾਰਾਂ ਵੱਲੋਂ ਤੜਕਸਾਰ ਟੌਲ ਪਲਾਜ਼ਾ ਤੇ ਫਾਇਰਿੰਗ, ਦਹਿਸ਼ਤ

ਗੁਰਪ੍ਰੀਤ ਸਿੰਘ :- ਸਥਾਨਕ ਜੀਟੀ ਰੋਡ ਉੱਪਰ ਸਥਿਤ ਨਿਜਰਪੁਰਾ ਟੌਲ ਪਲਾਜ਼ਾ ‘ਤੇ ਤੜਕਸਾਰ ਕਰੀਬ 4 ਵਜੇ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਟੌਲ ਪਲਾਜ਼ਾ ਤੋਂ ਲੰਘਦੇ ਸਮੇਂ ਦੋਵੇਂ ਪਾਸੇ ਗੋਲੀਆਂ ਚਲਾਉਂਦੇ ਹੋਏ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਫਾਇਰਿੰਗ ਕਰਨ ਵਾਲੇ ਅਣਪਛਾਤੇ ਨੌਜਵਾਨਾਂ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ। ਪੁਲੀਸ ਵੱਲੋਂ ਘਟਨਾ ਸਬੰਧੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *