ਗੁਰਪ੍ਰੀਤ ਸਿੰਘ :- ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ
ਦੇ ਕਤਲ ਤੋਂ ਬਾਅਦ ਜਨਤਕ ਰੋਸ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਮਾਨਸਾ ਦੇ ਐਸ.ਐਸ.ਪੀ. ਵੈਭਵ ਚੌਧਰੀ ਨੇ ਮਾਨਸਾ ਸਿਟੀ ਥਾਣੇ ਦੀ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਵਿਰੁੱਧ ਜਾਂਚ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਫ਼ਤਰ ਨੂੰ ਸਿਫ਼ਾਰਸ਼ ਭੇਜੀ ਗਈ ਹੈ।
ਦੂਜੇ ਪਾਸੇ, ਇਸ ਕਤਲ ਦੇ ਵਿਰੋਧ ਵਿੱਚ ਅੱਜ (15 ਅਕਤੂਬਰ) ਨੂੰ ਬੁਲਾਏ ਗਏ ‘ਪੰਜਾਬ ਬੰਦ’ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖੇ ਗਏ ਇਸ ਬੰਦ ਕਾਰਨ ਲੁਧਿਆਣਾ, ਪਠਾਨਕੋਟ ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਪ੍ਰਾਈਵੇਟ ਸਕੂਲ, ਕਾਲਜ ਅਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ। ਹਾਲਾਂਕਿ ਸਰਕਾਰੀ ਸਕੂਲ ਖੁੱਲ੍ਹੇ ਹਨ ਪਰ ਵਿਦਿਆਰਥੀਆਂ ਦੀ ਹਾਜ਼ਰੀ ਨਾਮਾ
ਬਠਿੰਡਾ ਵਿੱਚ ਸਿੱਧੂਪੁਰ ਕਿਸਾਨ ਜਥੇਬੰਦੀ ਵੱਲੋਂ ਬਠਿੰਡਾ-ਚੰਡੀਗੜ੍ਹ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਆਵਾਜਾਈ ਠੱਪ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਦੇਖਦੇ ਹੋਏ ਬਠਿੰਡਾ ਅਤੇ ਫਰੀਦਕੋਟ ਵਿੱਚ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਬੰਦ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਜਿਵੇਂ ਹਸਪਤਾਲ, ਐਂਬੂਲੈਂਸ, ਮੈਡੀਕਲ ਸਟੋਰ ਅਤੇ ਫ਼ਾਇਰ ਬ੍ਰਿਗੇਡ ਨੂੰ ਛੋਟ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਭੀਮ ਸਿੰਘ ਨੇ ਸੀ.ਬੀ.ਆਈ. (CBI) ਜਾਂਚ ਦੀ ਮੰਗ ‘ਤੇ ਅੜੇ ਰਹਿੰਦਿਆਂ ਅਜੇ ਤੱਕ ਲਾਸ਼ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ।
