ਦਿੱਲੀ ‘ਚ ਇੰਟਰਨੈੱਟ-ਮੈਟਰੋ ਬੰਦ ਕਰਨ ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

ਰਾਜੀਵ ਸ਼ਰਮਾ :- ਦਿੱਲੀ ਵਿੱਚ 10 ਅਕਤੂਬਰ ਨੂੰ ਇੰਟਰਨੈੱਟ ਸੇਵਾਵਾਂ ਅਤੇ ਮੈਟਰੋ ਬੰਦ ਕਰਨ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅਦਾਲਤ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਇਹ ਕਦਮ ਚੁੱਕਣਾ ਪਿਆ ਸੀ।

ਮੈਟਰੋ ਸੇਵਾਵਾਂ ਬਾਰੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਨੇ ਸਪੱਸ਼ਟ ਕੀਤਾ ਕਿ ਮੈਟਰੋ ਸੇਵਾ ਪੂਰੀ ਤਰ੍ਹਾਂ ਬੰਦ ਨਹੀਂ ਕੀਤੀ ਗਈ ਸੀ। ਸਿਰਫ਼ 45 ਸਟੇਸ਼ਨਾਂ ’ਤੇ ਹੀ ਯਾਤਰੀਆਂ ਦੀ ਆਵਾਜਾਈ ਰੋਕੀ ਗਈ ਸੀ।

ਦਰਅਸਲ, 10 ਅਕਤੂਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ। ਪੁਲਿਸ ਤੋਂ ਇਜਾਜ਼ਤ ਨਾ ਮਿਲਣ ਕਾਰਨ ਦਿੱਲੀ ਵਿੱਚ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ। ਇਸ ਦੌਰਾਨ ਕਈ ਮੈਟਰੋ ਸਟੇਸ਼ਨਾਂ ’ਤੇ ਆਵਾਜਾਈ ਰੋਕੀ ਗਈ, ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਸੁਪਰੀਮ ਕੋਰਟ ਨੇ 11 ਅਕਤੂਬਰ ਨੂੰ ਇਨ੍ਹਾਂ ਪਾਬੰਦੀਆਂ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕੇਂਦਰ ਸਰਕਾਰ ਅਤੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਹੁਣ ਅਦਾਲਤ ਇਸ ਮਾਮਲੇ ਨਾਲ ਸਬੰਧਤ ਪਟੀਸ਼ਨਾਂ ਤੇ ਸੁਣਵਾਈ ਕਰ ਰਹੀ ਹੈ।

By Rajeev Sharma

Leave a Reply

Your email address will not be published. Required fields are marked *