ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ

ਗੁਰਪ੍ਰੀਤ ਸਿੰਘ :- ਮਾਨਸਾ ਜ਼ਿਲ੍ਹੇ ‘ਚ ਅਮਨ, ਸ਼ਾਂਤੀ ਅਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ‘ਚ ਕਾਇਮ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਸ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਪੁਲਸ ਪ੍ਰਸ਼ਾਸਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜ਼ਿਲ੍ਹੇ ‘ਚ ਅਮਨ ਅਤੇ ਕਾਨੂੰਨ ਨੂੰ ਭੰਗ ਕਰਨ ਵਾਲੇ ਜਾਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਹੁੜਦੰਗਬਾਜ਼ੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸੰਵੇਦਨਸ਼ੀਲ ਮਾਮਲੇ ‘ਤੇ ਪੁਲਸ ਪ੍ਰਸ਼ਾਸ਼ਨ ਵੱਲੋਂ ਸਥਿਤੀ ਨੂੰ ਸਪੱਸ਼ਟ ਕਰਦਿਆਂ ਡੀ. ਆਈ. ਜੀ. ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਪਰਿਵਾਰਿਕ ਮੈਂਬਰਾਂ ਦੀ ਮਰਜ਼ੀ ਤੋਂ ਬਿਨਾਂ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਨਾ ਤਾਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਨਾ ਹੀ ਸਸਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਰ ਕਦਮ ‘ਤੇ ਪਰਿਵਾਰ ਦੇ ਨਾਲ ਖੜ੍ਹਾ ਹੈ। ਪੁਲਸ ਪ੍ਰਸ਼ਾਸਨ ਨੇ ਗੈਰ-ਸਮਾਜਿਕ ਤੱਤਾਂ ਨੂੰ ਤਾੜਨਾ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜਨਤਕ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਾਨੂੰਨ ਆਪਣੇ ਤਰੀਕੇ ਨਾਲ ਸਖ਼ਤੀ ਨਾਲ ਨਜਿੱਠੇਗਾ। ਜ਼ਿਲ੍ਹੇ ‘ਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ‘ਚ ਵਿਸ਼ਵਾਸ ਪੈਦਾ ਕਰਨ ਦੇ ਮਕਸਦ ਤਹਿਤ ਡੀ. ਆਈ. ਜੀ. ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ. ਐੱਸ. ਪੀ. ਵੈਭਵ ਚੌਧਰੀ ਵੱਲੋਂ ਅੱਜ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਦੇ ਨਾਲ-ਨਾਲ ਇਨਸਾਫ਼ ਕਮੇਟੀ ਅਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

By Gurpreet Singh

Leave a Reply

Your email address will not be published. Required fields are marked *