ਰਾਜੀਵ ਸ਼ਰਮਾ :- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ ਮਚਣ ਕਾਰਨ 13 ਔਰਤਾਂ ਸਮੇਤ 19 ਸ਼ਰਧਾਲੂਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਦੋ ਬੱਚੇ ਵੀ ਸ਼ਾਮਲ ਹਨ। 25 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।
ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 5-5 ਲੱਖ ਰੁਪਏ ਮਿਲਣਗੇ। ਹਾਈ ਕੋਰਟ ਦੇ ਜੱਜ ਦੀ ਅਗਵਾਈ ਵਾਲੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਹਾਦਸੇ ਦੀ ਜਾਂਚ ਕਰੇਗੀ।
ਕੋਲਕਾਤਾ ਪੁਲਿਸ ਮੁਤਾਬਕ, ਸ਼ਨੀਵਾਰ ਸ਼ਾਮ ਨੂੰ ਮੀਂਹ ਪੈਣ ਕਾਰਨ ਕਈ ਲੋਕਾਂ ਨੇ ਬਚਾਅ ਲਈ ਪੰਡਾਲ ਦੇ ਅੰਦਰ ਸ਼ਰਨ ਲੈਣ ਲਈ ਭੱਜਣ ਲੱਗੇ। ਇਸ ਦੌਰਾਨ ਸ਼ਾਮ ਕਰੀਬ 7:40 ਵਜੇ ਬਾਹਰ ਖੜ੍ਹੀ ਭੀੜ ਨੇ ਵੀ ਪੰਡਾਲ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਧੱਕਾ-ਮੁੱਕੀ ਸ਼ੁਰੂ ਹੋ ਗਈ ਅਤੇ ਦੇਖਦੇ ਹੀ ਦੇਖਦੇ ਭਗਦੜ ਮਚ ਗਈ ਅਤੇ ਇੱਕ ਵੱਡਾ ਹਾਦਸਾ ਵਾਪਰ ਗਿਆ।
