ਪਰਮਿੰਦਰ ਸਿੰਘ ਝੋਟਾ ਮਾਮਲੇ ਦੀ ਜਾਂਚ ਸੀਬੀਆਈ ਕਰੇਗੀ, ਪਰਿਵਾਰ ਦੀ ਮੰਗ ਤੇ ਭਗਵੰਤ ਮਾਨ ਦਾ ਐਲਾਨ

ਗੁਰਪ੍ਰੀਤ ਸਿੰਘ :- ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਰਿਵਾਰ ਵੱਲੋਂ ਕੀਤੀ ਗਈ ਮੰਗ ਨੂੰ ਧਿਆਨ ਵਿੱਚ ਰੱਖ ਕੇ ਇਹ ਫ਼ੈਸਲਾ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਝੋਟਾ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਹਰ ਸਮੇਂ ਸਹਿਯੋਗ ਦਿੱਤਾ ਜਾਵੇਗਾ।

ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਇਸ ਮਕਸਦ ਲਈ ਸਰਕਾਰ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਆਰ-ਪਾਰ ਦੀ ਲੜਾਈ ਦੱਸਿਆ।

ਪਰਿਵਾਰ ਦੀ ਮੰਗ ’ਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਐਲਾਨ ਤੋਂ ਬਾਅਦ ਹੁਣ ਇਸ ਜਾਂਚ ਦੀ ਅਗਲੀ ਪ੍ਰਕਿਰਿਆ ਬਾਰੇ ਵੇਰਵਿਆਂ ਦੀ ਉਡੀਕ ਹੈ।

By Gurpreet Singh

Leave a Reply

Your email address will not be published. Required fields are marked *