ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਗੁਰਪ੍ਰੀਤ ਸਿੰਘ :- ਪੰਜਾਬ ਵਿਜੀਲੈਂਸ ਵਿਭਾਗ ਨੇ ਪਠਾਨਕੋਟ ਜ਼ਿਲ੍ਹੇ ਦੇ ਥਾਣਾ ਧਾਰਕਲਾਂ ਦੇ ਐੱਸਐੱਚਓ ਗੁਲਸ਼ਨ ਕੁਮਾਰ ਨੂੰ ਕਥਿਤ ਤੌਰ ’ਤੇ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਕਾਰਵਾਈ ਇੱਕ ਹੋਟਲ ਮਾਲਕ ਨਾਲ ਜੁੜੇ ਝਗੜੇ ਦੇ ਮਾਮਲੇ ਵਿੱਚ ਕੀਤੀ ਗਈ ਹੈ।ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ, ਧਾਰਕਲਾਂ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਇੱਕ ਹੋਟਲ ਦੇ ਮਾਲਕ ਦਾ ਕਿਸੇ ਝਗੜੇ ਨੂੰ ਲੈ ਕੇ ਮਾਮਲਾ ਚੱਲ ਰਿਹਾ ਸੀ। ਦੋਸ਼ ਹੈ ਕਿ ਇਸ ਮਾਮਲੇ ਦਾ ਨਿਪਟਾਰਾ ਕਰਨ ਦੇ ਬਦਲੇ ਐੱਸਐੱਚਓ ਵੱਲੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਕਾਰਵਾਈ ਕਰਦਿਆਂ ਐੱਸਐੱਚਓ ਨੂੰ ਇੱਕ ਲੱਖ ਰੁਪਏ ਦੀ ਰਕਮ ਲੈਂਦਿਆਂ ਮੌਕੇ ਤੇ ਕਾਬੂ ਕਰ ਲਿਆ। ਇਸ ਕਾਰਵਾਈ ਤੋਂ ਬਾਅਦ ਪੁਲੀਸ ਵਿਭਾਗ ਵਿੱਚ ਹਲਚਲ ਮਚ ਗਈ ਹੈ। ਹਾਲਾਂਕਿ, ਇਸ ਮਾਮਲੇ ਸਬੰਧੀ ਵਿਜੀਲੈਂਸ ਵਿਭਾਗ ਵੱਲੋਂ ਵਿਸਥਾਰਤ ਅਧਿਕਾਰਤ ਬਿਆਨ, ਦਰਜ ਕੀਤੇ ਕੇਸ ਦੀਆਂ ਧਾਰਾਵਾਂ ਅਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਜਾਣਕਾਰੀ ਦੀ ਆਉਣੀ ਬਾਕੀ ਹੈ।

By Gurpreet Singh

Leave a Reply

Your email address will not be published. Required fields are marked *