ਢਾਬੇ ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

ਗੁਰਪ੍ਰੀਤ ਸਿੰਘ :- ਜ਼ਿਲ੍ਹਾ ਮੋਗਾ ਦੇ ਪਿੰਡ ਜਲਾਲਾਬਾਦ ਸਥਿਤ ਇੱਕ ਢਾਬੇ ’ਤੇ ਗੋਲੀ ਚੱਲਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਢਾਬੇ ’ਤੇ ਕੰਮ ਕਰਦਾ ਸੀ।

ਡੀਐੱਸਪੀ ਧਰਮਕੋਟ ਅਨੁਸਾਰ, ਢਾਬਾ ਮਾਲਕ ਦਾ ਰਿਸ਼ਤੇਦਾਰ ਵਿਕਰਮ ਸਿੰਘ ਰਿਵਾਲਵਰ ਦੇਖ ਰਿਹਾ ਸੀ, ਜਿਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਸੰਦੀਪ ਸਿੰਘ ਨੂੰ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਮੁਤਾਬਕ, ਮ੍ਰਿਤਕ ਸੰਦੀਪ ਸਿੰਘ ਅਤੇ ਗੋਲੀ ਚੱਲਣ ਦੀ ਘਟਨਾ ਵਿੱਚ ਨਾਮਜ਼ਦ ਵਿਕਰਮ ਸਿੰਘ ਦੋਵੇਂ ਮੋਗਾ ਜ਼ਿਲ੍ਹੇ ਦੇ ਪਿੰਡ ਜਲਾਲਾਬਾਦ ਪੂਰਬੀ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

By nishuthapar1

Leave a Reply

Your email address will not be published. Required fields are marked *