ਪਹਿਲੀ ਵਾਰ ਝੋਟਾ ਦੇ ਕਾਤਲ ਅਸ਼ਵਨੀ ਦੇ ਘਰ ਪੁੱਜੀ CBI, ਪੂਰਾ ਇਲਾਕਾ ਕੀਤਾ ਸੀਲ

ਗੁਰਪ੍ਰੀਤ ਸਿੰਘ :- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਸੀ. ਬੀ. ਆਈ. ਪਹਿਲੀ ਵਾਰ ਝੋਟਾ ਨੂੰ ਗੋਲੀਆਂ ਮਾਰਨ ਵਾਲੇ ਕਾਤਲ ਅਸ਼ਵਨੀ ਕੁਮਾਰ ਦੇ ਘਰ ਪੁੱਜੀ ਹੈ। ਅਸ਼ਵਨੀ ਕੁਮਾਰ ਦੇ ਘਰ ਦੇ ਆਲੇ-ਦੁਆਲੇ ਦਾ ਸਾਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ ਅਤੇ ਬੈਰੀਕੇਡਸ ਲਾਏ ਗਏ ਹਨ ਤਾਂ ਜੋ ਕੋਈ ਵੀ ਵਿਅਕਤੀ ਇੱਧਰ-ਉੱਧਰ ਨਾ ਜਾ ਸਕੇ। ਇਸ ਮਾਮਲੇ ਨੂੰ ਲੈ ਕੇ ਸੀ. ਬੀ. ਆਈ. ਪੂਰੀ ਤਰ੍ਹਾਂ ਐਕਟਿਵ ਹੋ ਗਈ ਹੈ। ਇਸ ਕਤਲਕਾਂਡ ਦੇ ਪਿੱਛੇ ਕਿਸ ਦਾ ਹੱਥ ਹੈ, ਇਸ ਗੱਲ ਦੀ ਜਾਂਚ ਸੀ. ਬੀ. ਆਈ. ਵਲੋਂ ਕੀਤੀ ਜਾ ਰਹੀ ਹੈ।

ਬੀਤੇ ਦਿਨ ਵੀ ਸੀ. ਬੀ. ਆਈ. ਦੀ ਟੀਮ ਨੇ ਪਹਿਲਾਂ ਝੋਟੇ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਫਿਰ ਮੈਡੀਕਲ ਸਟੋਰ ਦੇ ਨੇੜੇ ਦੁਕਾਨਦਾਰਾਂ ਅਤੇ ਲੋਕਾਂ ਕੋਲੋਂ ਪੁੱਛਗਿੱਛ ਵੀ ਕੀਤੀ ਸੀ। ਇਸ ਦੌਰਾਨ ਸੀ. ਬੀ. ਆਈ. ਟੀਮ ਦੇ ਨਾਲ ਫਾਰੈਂਸਿਕ ਟੀਮ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਸੀ. ਬੀ. ਆਈ. ਵਿਪਨ ਕੁਮਾਰ ਦੇ ਘਰ ਵੀ ਪੁੱਜੀ। ਵਿਪਨ ਕੁਮਾਰ ਉਹ ਸ਼ਖ਼ਸ ਹੈ, ਜਿਹੜਾ ਅਸ਼ਵਨੀ ਕੁਮਾਰ ਨੂੰ ਨਾਲ ਲੈ ਕੇ ਗਿਆ ਸੀ।

ਦੱਸਣਯੋਗ ਹੈ ਕਿ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਮਾਨਸਾ ‘ਚ ਧਰਨਾ ਲਾ ਦਿੱਤਾ ਗਿਆ ਹੈ ਅਤੇ ਅਜੇ ਤੱਕ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੇ ਅਤੇ ਇਸ ਤੋਂ ਬਾਅਦ ਹੀ ਪਰਵਿੰਦਰ ਸਿੰਘ ਦਾ ਪੋਸਟਮਾਰਟਮ ਹੋਵੇਗਾ ਅਤੇ ਫਿਰ ਸਸਕਾਰ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *