ਪੰਜਾਬ ਵਿੱਚ ਐੱਨ ਡੀ ਏ ਦੀ ਸਰਕਾਰ ਬਣੇਗੀ: ਅਮਿਤ ਸ਼ਾਹ

ਰਾਜੀਵ ਸ਼ਰਮਾ :- ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਤੋਂ ਦੋ ਦਿਨ ਬਾਅਦ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਐੱਨ ਡੀ ਏ ਗਠਜੋੜ ਸਰਕਾਰ ਬਣਾਵੇਗਾ।

ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਉੱਥੇ ਤਿੱਖੇ ਹਮਲੇ ਕਰਦਿਆਂ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਦੋ ਦਿਨ ਪਹਿਲਾਂ ਉਹ ਪੰਜਾਬ ਦਾ ਦੌਰਾ ਕਰਕੇ ਆਏ ਹਨ, ਜਿੱਥੇ ਆਮ ਆਦਮੀ ਪਾਰਟੀ ਦੀ ਸਰਪਰਸਤੀ ਹੇਠ ਨਸ਼ਿਆਂ ਦਾ ਕਾਰੋਬਾਰ ਵੱਡੇ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਨ ਡੀ ਏ ਗਠਚੋੜ ਸਰਕਾਰ ਬਣਾਵੇਗਾ।

ਅਮਿਤ ਸ਼ਾਹ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਹੁਣ ਬਹਾਨੇ ਦੀ ਰਾਜਨੀਤੀ ਨਹੀਂ ਚੱਲੇਗੀ ਅਤੇ ਕਿਹਾ, ‘‘ਕੇਜਰੀਵਾਲ ਨੇ ਦਿੱਲੀ ਵਿੱਚ ਚੋਣਾਂ ਹਾਰ ਕੇ ਪੰਜਾਬ ਵਿੱਚ ਡੇਰਾ ਜਮਾ ਲਿਆ ਹੈ। ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕੰਮ ਨਹੀਂ ਕਰਨ ਦੇ ਰਹੇ ਅਤੇ ਪੰਜਾਬ ਦਾ ਕੰਮ ਵੀ ਵਿਗਾੜ ਕੇ ਰੱਖ ਦਿੱਤਾ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਸੁਪੜਾ ਸਾਫ ਹੋਣ ਵਾਲਾ ਹੈ ਅਤੇ ਭਾਜਪਾ ਵੱਲੋਂ ਸਾਲ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਜੜ ਤੋਂ ਖਾਤਮਾ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੀਆਂ ਨਜ਼ਰਾਂ ਵਿੱਚ ਹੁਣ ਪੰਜਾਬ ਪੰਜਾਬ ਪ੍ਰਮੁੱਖ ਬਣਿਆ ਹੋਇਆ ਹੈ।

 ਇਸੇ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੁੱਦੇ ਉੱਤੇ ਵੱਡੇ ਪੱਧਰ ਤੇ ਸਿਆਸਤ ਕੀਤੀ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਪੰਜਾਬ ਵਿੱਚ ਨਸ਼ਿਆਂ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੁੱਦੇ ਨੂੰ ਲੈ ਕੇ ਵਾਰ-ਵਾਰ ਆਮ ਆਦਮੀ ਪਾਰਟੀ ਉੱਥੇ ਤਿੱਖੇ ਹਮਲੇ ਕੀਤੇ ਜਾ ਰਹੇ ਹਨ।

 ਇਸ ਤੋਂ ਪਹਿਲਾਂ ਪੰਜਾਬ ਦੌਰੇ ਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਵੀ ਕਰਕੇ ਗਏ ਹਨ। ਇਸ ਤੋਂ ਸਪਸ਼ਟ ਹੈ ਕਿ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ੋਰ ਸ਼ੋਰ ਨਾਲ ਪ੍ਰਚਾਰ ਕਰਨ ਦੀ ਤਿਆਰੀ ਖਿੱਜੀ ਜਾ ਰਹੀ ਹੈ।

By Rajeev Sharma

Leave a Reply

Your email address will not be published. Required fields are marked *