ਅੰਮ੍ਰਿਤਸਰ ‘ਚ 10 ਕਿਲੋ ਹੈਰੋਇਨ ਬਰਾਮਦ, 4 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਮੰਗਵਾਉਣ ਤੇ ਅੱਗੇ ਪਹੁੰਚਾਉਣ ਦਾ ਕੰਮ ਕਰਦੇ ਸਨ।

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *