SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਵਿੱਚ ਅੱਜ, UPSC ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਮਾਗਮ ਅੱਜ, ਸ਼ਨੀਵਾਰ, 24 ਅਕਤੂਬਰ ਨੂੰ ਸਵੇਰੇ 11:00 ਵਜੇ SGPC ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤਾ ਜਾਵੇਗਾ। SGPC ਦੀ ਇਸ ਪਹਿਲਕਦਮੀ ਦਾ ਉਦੇਸ਼ ਉਨ੍ਹਾਂ ਸਿੱਖ ਵਿਦਿਆਰਥੀਆਂ ਦਾ ਹੌਸਲਾ ਵਧਾਉਣਾ ਹੈ ਜਿਨ੍ਹਾਂ ਨੇ ਉੱਚ-ਪੱਧਰੀ ਪ੍ਰਸ਼ਾਸਕੀ ਸੇਵਾ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਕਮੇਟੀ ਦਾ ਮੰਨਣਾ ਹੈ ਕਿ ਅਜਿਹਾ ਸਨਮਾਨ ਸਿੱਖ ਨੌਜਵਾਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਵਿੱਚ ਕਰੀਅਰ ਬਣਾਉਣ ਅਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਉਤਸ਼ਾਹਿਤ ਕਰੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ SGPC ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਕਮੇਟੀ ਦੇ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ-ਪੱਧਰੀ ਪ੍ਰਸ਼ਾਸਕੀ ਸੇਵਾ ਪ੍ਰੀਖਿਆਵਾਂ ਵਿੱਚ ਸਫਲ ਹੋਣ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ,  ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ ਸੀ।

By Gurpreet Singh

Leave a Reply

Your email address will not be published. Required fields are marked *