ਅੰਮ੍ਰਿਤਸਰ ‘ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ, ਸਰਪੰਚ ਦੇ ਪੁੱਤਰ ਦਾ ਕਤਲ

ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਦੇ ਚਾਟੀਵਿੰਡ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਚੀਤੇ ਕਲਾਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਾਤ ਨੂੰ ਤਾੜ-ਤਾੜ ਗੋਲੀਆਂ ਚੱਲਣ ਦੀ ਘਟਨਾ ਵਾਪਰੀ। ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜੋ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਇਸ ਘਟਨਾ ਦੌਰਾਨ ਉਸਦਾ ਦੋਸਤ ਰਣਜੀਤ ਸਿੰਘ ਵੀ ਗੋਲੀਆਂ ਨਾਲ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਤੀਰਥ ਸਿੰਘ ਵਜੋਂ ਹੋਈ ਹੈ, ਜੋ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਪਿੰਡ ਦੇ ਸਰਪੰਚ ਦਾ ਪੁੱਤਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਘਟਨਾ ਸਥਾਨ ‘ਤੇ ਪਹੁੰਚੀ ਦਿਹਾਤੀ ਪੁਲਸ ਵੱਲੋਂ ਚਾਟਵਿੰਡ ਥਾਣੇ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਤੀਰਥ ਸਿੰਘ ਆਪਣੇ ਦੋਸਤ ਨਾਲ ਗੁਰਦੁਆਰੇ ਮੱਥਾ ਟੇਕਣ ਗਿਆ ਸੀ। ਜਦੋਂ ਉਹ ਬਾਹਰ ਆਏ ਤਾਂ ਗੁਰਦੁਆਰੇ ਦੇ ਬਾਹਰ ਖੜ੍ਹੇ ਲੋਕਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ

ਗੋਲੀਆਂ ਲੱਗਣ ਨਾਲ ਤੀਰਥ ਸਿੰਘ ਦੀ ਹਾਲਤ ਗੰਭੀਰ ਹੋ ਗਈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਪੁਲਸ ਇਸ ਮਾਮਲੇ ਵਿੱਚ ਮੁਲਜ਼ਮ ਦੀ ਭਾਲ ਕਰ ਰਹੀ ਹੈ।

By Gurpreet Singh

Leave a Reply

Your email address will not be published. Required fields are marked *