ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

ਰਾਜੀਵ ਸ਼ਰਮਾ :-  ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਅੱਜ 30 ਅਕਤੂਬਰ 2026 ਨੂੰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਹੋਵੇਗਾ। ਇਹ ਕੰਸਰਟ ਦਿੱਲੀ ਦੇ ਜਵਾਹਰਲਾਲ ਨਹਿਰੂ (JLN) ਸਟੇਡੀਅਮ ਵਿੱਚ ਸ਼ਾਮ 6 ਵਜੇ ਸ਼ੁਰੂ ਹੋਵੇਗਾ ਅਤੇ 10 ਵਜੇ ਤੱਕ ਦਲਜੀਤ ਪ੍ਰਫਾਰਮ ਕਰਨਗੇ।

ਇਸ ਪ੍ਰੋਗਰਾਮ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਟੇਡੀਅਮ ਵਿੱਚ ਕਰੀਬ 55 ਹਜ਼ਾਰ ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਦਿਲਜੀਤ ਦੇ ਪ੍ਰਸ਼ੰਸਕਾਂ ਦੇ ਪਹੁੰਚਣ ਦੀ ਉਮੀਦ ਹੈ।

ਸ਼ੋਅ ਤੋਂ ਪਹਿਲਾਂ ਦਿਲਜੀਤ ਨੇ ਆਪਣੀ ਟੀਮ ਨਾਲ ਇੱਕ ਵੀਡੀਓ ਸਾਂਝੀ ਕਰਦਿਆਂ ਪ੍ਰਸ਼ੰਸਕਾਂ ਨੂੰ ਅਹਿਮ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸਮਾਗਮ ਵਿੱਚ ਪਹੁੰਚਣ ਲਈ ਮੈਟਰੋ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਵੀਡੀਓ ਵਿੱਚ ਦਿਲਜੀਤ ਨੇ ਦੱਸਿਆ ਕਿ ਸ਼ੋਅ ਲਈ ਰਾਤ 10 ਵਜੇ ਤੱਕ ਦੀ ਇਜਾਜ਼ਤ ਮਿਲੀ ਹੈ। ਇਸ ਲਈ ਤੈਅ ਸਮੇਂ ਤੋਂ ਬਾਅਦ ਪ੍ਰੋਗਰਾਮ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਨਿਰਧਾਰਤ ਸਮੇਂ ਦੀ ਪਾਲਣਾ ਕਰਨਗੇ।

ਦਿਲਜੀਤ ਨੇ ਪ੍ਰਸ਼ੰਸਕਾਂ ਨੂੰ ਇਹ ਵੀ ਦੱਸਿਆ ਕਿ ਸ਼ੋਅ ਦੇ ਮੱਦੇਨਜ਼ਰ ਮੈਟਰੋ ਦੀ ਸੇਵਾ ਦਾ ਸਮਾਂ ਰਾਤ 12 ਵਜੇ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਮੈਟਰੋ ਰਾਹੀਂ ਆਉਣ ਦੀ ਕੋਸ਼ਿਸ਼ ਕਰਨ ਲਈ ਕਿਹਾ, ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ਵਿੱਚ ਆਸਾਨੀ ਰਹੇ। ਗਾਇਕ ਨੇ ਪਾਰਕਿੰਗ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਕਾਰਨ ਵਾਹਨ ਖੜ੍ਹੇ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਦੇ ਔਰਾ ਇੰਡੀਆ ਟੂਰ 2026 ਦੇ ਹਿੱਸੇ ਵਜੋਂ, 30 ਅਕਤੂਬਰ ਨੂੰ ਦਿੱਲੀ ਵਿੱਚ ਇੱਕ ਲਾਈਵ ਸੰਗੀਤ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਜਵਾਹਰ ਲਾਲ ਨਹਿਰੂ (JLN) ਸਟੇਡੀਅਮ ਵਿੱਚ ਹੋਵੇਗਾ। ਦਿਲਜੀਤ ਦੋਸਾਂਝ ਲਗਭਗ ਦੋ ਸਾਲਾਂ ਬਾਅਦ ਦੁਬਾਰਾ ਭਾਰਤ ਦਾ ਦੌਰਾ ਕਰ ਰਹੇ ਹਨ।

By nishuthapar1

Leave a Reply

Your email address will not be published. Required fields are marked *